For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਯੂਨੀਵਰਸਿਟੀ ਵਿੱਚ ‘ਖੋਜ ਨੈਤਿਕਤਾ’ ਸਬੰਧੀ ਭਾਸ਼ਣ

08:42 AM Mar 13, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ‘ਖੋਜ ਨੈਤਿਕਤਾ’ ਸਬੰਧੀ ਭਾਸ਼ਣ
Advertisement

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾਵਾਂ ਵਿਭਾਗ ਵੱਲੋਂ ਖੋਜ ਨੈਤਿਕਤਾ ਦੇ ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਉੱਤਰ ਪ੍ਰਦੇਸ਼ ਵਿਚਲੀ ਲਖਨਊ ਯੂਨੀਵਰਸਿਟੀ ਲਖਨਊ ਦੇ ਸਿੱਖਿਆ ਵਿਭਾਗ ਤੋਂ ਪ੍ਰੋ. ਅਮਿਤਾ ਬਾਜਪਾਈ ਨੇ ਖੋਜ ਨੈਤਿਕਤਾ ਦੀਆਂ ਕਿਸਮਾਂ, ਖੋਜ ਦੇ ਖੇਤਰ ਵਿੱਚ ਚਲਦੇ ਵੱਖ-ਵੱਖ ਅਨੈਤਿਕ ਅਭਿਆਸਾਂ ਬਾਰੇ ਗੱਲ ਕੀਤੀ। ਉਨ੍ਹਾਂ ਖੋਜ ਗੁਣਵੱਤਾ ਨੂੰ ਬਣਾਈ ਰੱਖਣ ਲਈ ਅਪਣਾਈਆਂ ਜਾ ਸਕਣ ਵਾਲੀਆਂ ਰਣਨੀਤੀਆਂ ਸਮੇਤ ਵੱਖ-ਵੱਖ ਪਹਿਲੂਆਂ ਉੱਤੇ ਵਿਚਾਰ ਰੱਖੇ। ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੂਚਨਾ ਵਿਗਿਆਨ ਨਾਲ਼ ਸੰਬੰਧਤ ਫ਼ੈਕਲਟੀ ਦੇ ਡੀਨ ਪ੍ਰੋ.ਪੁਸ਼ਪਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×