ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ’ਤੇ ਭਾਸ਼ਣ
11:11 AM Nov 29, 2024 IST
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਭਾਰਤੀ ਗਿਆਨ ਪ੍ਰਬੰਧ ਸੈੱਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਮਾਜਿਕ ਸੱਭਿਆਚਾਰਕ ਪਰਿਪੇਖ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਵਿੱਚੋਂ ਇਸ ਉਪ-ਮਹਾਦੀਪ ਦੀ ਮੌਲਿਕਤਾ ਦੇ ਦਰਸ਼ਨ ਹੁੰਦੇ ਹਨ। ਮੁੱਖ ਵਕਤਾ ਪ੍ਰੋਫੈਸਰ ਹਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਧਰਮ ਹਮੇਸ਼ਾ ਹੀ ਮਨੁੱਖ ਨੂੰ ਬਰਾਬਰੀ ਅਤੇ ਸਾਂਝੀਵਾਲਤਾ ਦੀ ਸੇਧ ਦਿੰਦਾ ਹੈ ਜਦਕਿ ਮਨੁੱਖ ਅੰਦਰ ਪਈਆਂ ਪਸ਼ੂ ਬਿਰਤੀਆਂ ਇਸ ਨੂੰ ਦਰਜਿਆਂ ਅਤੇ ਵਰਗਾਂ ਵਿੱਚ ਵੰਡਦੀਆਂ ਹਨ। ਇਸ ਮੌਕੇ ਡਾ.ਹਰਦੇਵ ਸਿੰਘ ਦੀ ‘ਸਾਂਖ ਦਰਸ਼ਨ’ ਵਿਸ਼ੇ ’ਤੇ ਪ੍ਰਕਾਸ਼ਿਤ ਕਿਤਾਬ ਲੋਕ ਅਰਪਣ ਕੀਤੀ ਗਈ। ਇਸ ਮੌਕੇ ਪ੍ਰੋਫੈਸਰ ਜਮਸ਼ੀਦ ਅਲੀ ਖਾਨ, ਹਰਪ੍ਰੀਤ ਸਿੰਘ ਅਤੇ ਡਾ.ਪਲਵਿੰਦਰ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement