‘ਗੁਰਬਾਣੀ ਵਿੱਚ ਨੈਤਿਕਤਾ ਦਾ ਸੰਕਲਪ ਵਿਸ਼ੇ’ ਉੱਤੇ ਲੈਕਚਰ
ਪੱਤਰ ਪ੍ਰੇਰਕ
ਯਮੁਨਾਨਗਰ, 18 ਨਵੰਬਰ
ਗੁਰੂ ਨਾਨਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਕਾਲਜ ਦੇ ਸਥਾਪਨਾ ਦਿਵਸ ਨੂੰ ਸਮਰਪਿਤ ‘ਗੁਰਬਾਣੀ ਵਿੱਚ ਨੈਤਿਕਤਾ ਦਾ ਸੰਕਲਪ ਵਿਸ਼ੇ’ ਉੱਤੇ ਗੈਸਟ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਮੁੱਖ ਬੁਲਾਰੇ ਦੇ ਰੂਪ ਵਿੱਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਦੇ ਸਾਬਕਾ ਡਿਪਟੀ ਚੇਅਰਮੈਨ ਡਾ. ਨਰਿੰਦਰ ਸਿੰਘ ਵਿਰਕ ਨੇ ਅਪਣੇ ਵਿਚਾਰ ਪੇਸ਼ ਕੀਤੇ । ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸੁਨੀਲ ਕੁਮਾਰ ਨੇ ਡਾ.ਨਰਿੰਦਰ ਸਿੰਘ ਵਿਰਕ ਦੀ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ। ਕਾਲਜ ਪ੍ਰਿੰਸੀਪਲ ਡਾ. ਪ੍ਰਤਿਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਵਿੱਚ ਨੈਤਿਕ ਮੁੱਲ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਬੁਲਾਰੇ ਡਾ. ਨਰਿੰਦਰ ਸਿੰਘ ਵਿਰਕ ਨੇ ਭਾਰਤੀ ਇਤਿਹਾਸ, ਮਿਥਿਹਾਸ ਅਤੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚੋਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਨੈਤਿਕ ਮੁੱਲ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਮੈਨੇਜਮੈਂਟ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਅਤੇ ਪੂਰੀ ਮੈਨੇਜਮੈਂਟ ਨੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਮੁਖੀ ਡਾ. ਤਿਲਕ ਰਾਜ ਨੇ ਕੀਤਾ। ਹਿੰਦੀ ਵਿਭਾਗ ਦੇ ਮੁਖੀ ਡਾ. ਵਿਨੇ ਚੰਦੇਲ ਨੇ ਮੁੱਖ ਵਕਤਾ ਅਤੇ ਆਏ ਹੋਏ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਅੰਤਰਰਾਸ਼ਟਰੀ ਪੰਥਕ ਪੰਜਾਬੀ ਕਵੀ ਗੁਰਦਿਆਲ ਸਿੰਘ ਨਿਮਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਸੀਨੀਅਰ ਸਟਾਫ਼ ਮੈਂਬਰ ਡਾ. ਇਕਬਾਲ ਸਿੰਘ, ਕਾਮਰਸ ਵਿਭਾਗ ਦੇ ਡਾ. ਰਜਿੰਦਰ ਸਿੰਘ ਵੋਹਰਾ, ਇਤਿਹਾਸ ਵਿਭਾਗ ਦੇ ਮੁਖੀ ਡਾ. ਅਨੁਰਾਗ, ਕੰਪਿਊਟਰ ਵਿਭਾਗ ਦੇ ਮੁਖੀ ਡਾ. ਕਿਰਨਪਾਲ ਸਿੰਘ ਵਿਰਕ, ਡਾ. ਅਮਰਜੀਤ ਸਿੰਘ ਅਤੇ ਇਤਿਹਾਸ ਵਿਭਾਗ ਤੋਂ ਪ੍ਰੋਫੈਸਰ ਮਨੀਸ਼ਾ ਨੇ ਵੀ ਪੂਰਾ ਸਹਿਯੋਗ ਕੀਤਾ ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ):
ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬਾਬਾ ਸੁਰਿੰਦਰ ਸਿੰਘ ਨੇ ਸੰਗਤ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ।ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਸਾਰਿਆਂ ਨੂੰ ਗੁਰੂ ਘਰ ਨਾਲ ਜੁੜਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰੂ ਜੀ ਵੱਲੋਂ ਦਰਸਾਏ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਤੇ ਮਨੁੱਖਤਾ ਦੀ ਰੱਖਿਆ ਲਈ ਕਾਰਜ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਸੇਖੋਂ, ਹਰਪ੍ਰੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਚੀਮਾ, ਗੁਰਦੇਵ ਸੂਰਾ ਹਾਜ਼ਰ ਸਨ।