ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਟੀ ਦੇ ਕਾਲਜਾਂ ਵਿੱਚ ਤਨਖ਼ਾਹਾਂ ਨੂੰ ਤਰਸੇ ਲੈਕਚਰਾਰ

08:51 AM Sep 07, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 6 ਸਤੰਬਰ
ਯੂਟੀ ਦੇ ਤਿੰਨ ਕਾਲਜਾਂ ਵਿਚ ਸੁਸਾਇਟੀ ਹੇਠ ਤਾਇਨਾਤ ਲੈਕਚਰਾਰਾਂ ਨੂੰ ਪਿਛਲੇ ਤਿੰੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲ ਰਹੀ। ਇਸ ਕਾਰਨ ਅਧਿਆਪਕਾਂ ਨੂੰ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਜਾਣਕਾਰੀ ਮਿਲੀ ਹੈ ਕਿ ਇਹ ਤਨਖ਼ਾਹ ਬਜਟ ਜਾਰੀ ਨਾ ਹੋਣ ਕਾਰਨ ਰਿਲੀਜ਼ ਨਹੀਂ ਹੋਈ। ਇਸ ਤੋਂ ਇਲਾਵਾ ਇਨ੍ਹਾਂ ਕਾਲਜਾਂ ਵਿੱਚ ਇੱਕ ਕਾਲਜ ਵਿੱਚ ਪ੍ਰਿੰਸੀਪਲ ਤਾਇਨਾਤ ਨਾ ਹੋਣ ਕਾਰਨ ਅਤੇ ਅਦਾਲਤੀ ਕੇਸ ਵੀ ਅੜਿੱਕਾ ਬਣਿਆ ਹੈ। ਦੂਜੇ ਪਾਸੇ, ਉੱਚ ਸਿੱਖਿਆ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਨ੍ਹਾਂ ਲੈਕਚਰਾਰਾਂ ਦੀ ਤਨਖ਼ਾਹ ਜਾਰੀ ਕਰ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਉੱਚ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਹਾਇਰ ਐਜੂਕੇਸ਼ਨ ਕਾਲਜ ਸੁਸਾਇਟੀ ਬਣਾਈ ਸੀ ਤੇ ਇਸ ਅਧੀਨ ਤਿੰਨ ਕਾਲਜਾਂ ਸਰਕਾਰੀ ਕਾਲਜ ਸੈਕਟਰ-11, ਸਰਕਾਰੀ ਕਾਲਜ ਆਫ ਕਾਮਰਸ ਐਂਡ ਬਿਜ਼ਨਸ ਐਡਮਨਿਸਟ੍ਰੇਸ਼ਨ ਸੈਕਟਰ-50 ਤੇ ਸਰਕਾਰੀ ਕਾਲਜ ਸੈਕਟਰ-46 ਵਿੱਚ ਲੈਕਚਰਾਰ ਰੱਖੇ ਸਨ ਜਿਨ੍ਹਾਂ ਨੂੰ ਸੈਸ਼ਨ ਦੇ ਸ਼ੁਰੂ ਵਿਚ ਜੁਲਾਈ ਜਾਂ ਅਗਸਤ ਵਿਚ ਰੱਖਿਆ ਜਾਂਦਾ ਸੀ ਤੇ ਬਾਅਦ ਵਿਚ ਫਰਵਰੀ ਜਾਂ ਮਾਰਚ ਵਿਚ ਰਿਲੀਵ ਕਰ ਦਿੱਤਾ ਜਾਂਦਾ ਸੀ। ਇਨ੍ਹਾਂ ਵਿੱਚੋਂ ਲੈਕਚਰਾਰਾਂ ਨੇ ਅਦਾਲਤ ਵਿਚ ਕੇਸ ਕੀਤਾ ਹੋਇਆ ਹੈ ਜਿਸ ਵਿਚ ਮੰਗ ਕੀਤੀ ਕਿ ਉਨ੍ਹਾਂ ਨੂੰ ਰਿਲੀਵ ਨਾ ਕੀਤਾ ਜਾਵੇ ਤੇ 12 ਮਹੀਨਿਆਂ ਦੀ ਤਨਖ਼ਾਹ ਦਿੱਤੀ ਜਾਵੇ।
ਇੱਥੋਂ ਦੇ ਇਕ ਸਰਕਾਰੀ ਕਾਲਜ ਦੇ ਲੈਕਚਰਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਵਿੱਚ 25 ਹਜ਼ਾਰ ਰੁਪਏ ਮਹੀਨਾ ਨੌਕਰੀ ’ਤੇ ਰੱਖਿਆ ਸੀ ਪਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਉਹ ਕਈ ਵਾਰ ਸਾਥੀ ਲੈਕਚਰਾਰਾਂ ਰਾਹੀਂ ਪ੍ਰਿੰਸੀਪਲ ਨੂੰ ਇਸ ਸਮੱਸਿਆ ਬਾਰੇ ਦੱਸ ਚੁੱਕੇ ਹਨ ਪਰ ਹਾਲੇ ਤਕ ਤਨਖ਼ਾਹ ਜਾਰੀ ਨਹੀਂ ਹੋਈ। ਇਕ ਹੋਰ ਲੈਕਚਰਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਜਾਰੀ ਨਹੀਂ ਕੀਤੀ ਜਾ ਰਹੀ ਤੇ ਨਾ ਹੀ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਤਨਖ਼ਾਹ ਕਿਉਂ ਲੇਟ ਹੋਈ ਹੈ। ਇਸ ਤੋਂ ਪਹਿਲਾਂ ਅਦਾਲਤੀ ਕੇਸ ਕਾਰਨ ਉਚ ਸਿੱਖਿਆ ਵਿਭਾਗ ਨੇ ਫ਼ੈਸਲਾ ਕੀਤਾ ਸੀ ਕਿ ਨਵੇਂ ਸੈਸ਼ਨ ਤੋਂ ਕੋਈ ਵੀ ਰਿਸੋਰਸ ਪਰਸਨ ਨਹੀਂ ਰੱਖਿਆ ਜਾਵੇਗਾ।

Advertisement

ਇਸ ਮਹੀਨੇ ਹੀ ਸਾਰੀ ਤਨਖ਼ਾਹ ਮਿਲ ਜਾਵੇਗੀ: ਡਾਇਰੈਕਟਰ

ਡਾਇਰੈਕਟਰ ਹਾਇਰ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਤਨਖ਼ਾਹ ਬਜਟ ਸਮੱਸਿਆ ਕਰ ਕੇ ਜਾਰੀ ਨਹੀਂ ਹੋਈ ਪਰ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਰਿਹਾ ਹੈ ਤੇ ਇਸ ਮਹੀਨੇ ਵਿੱਚ ਹੀ ਪਿਛਲੀ ਅਤੇ ਹੁਣ ਦੀ ਤਨਖ਼ਾਹ ਜਾਰੀ ਕਰ ਦਿੱਤੀ ਜਾਵੇਗੀ।

Advertisement
Advertisement