For the best experience, open
https://m.punjabitribuneonline.com
on your mobile browser.
Advertisement

ਹਰਸਿਮਰਤ ਬਾਦਲ ਕਾਰਨ ਅਕਾਲੀ ਦਲ ਛੱਡਿਆ: ਠੇਕੇਦਾਰ

11:06 AM Apr 21, 2024 IST
ਹਰਸਿਮਰਤ ਬਾਦਲ ਕਾਰਨ ਅਕਾਲੀ ਦਲ ਛੱਡਿਆ  ਠੇਕੇਦਾਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 20 ਅਪਰੈਲ
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮਾਨਸਾ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਬਣਨ ਵਾਲੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਲਈ ਉਹ ਜੀਅ ਤੋੜ ਯਤਨ ਕੀਤੇ ਗਏ ਸਨ। ਇਸ ਦੇ ਬਾਵਜੂਦ ਸਾਬਕਾ ਕੇਂਦਰੀ ਮੰਤਰੀ ਨੇ ਉਨ੍ਹਾਂ ਖ਼ਿਲਾਫ਼ ਐੱਸਐੱਸਪੀ ਮਾਨਸਾ ਨੂੰ ਕਹਿ ਕੇ ਝੂਠਾ ਕੇਸ ਦਰਜ ਕਰਵਾਉਣ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸ਼੍ਰੋਮਣੀ ਅਕਾਲੀ ਦਲ ਵਿੱਚ ਜਦੋਂ ਬੀਸੀ ਅਤੇ ਐਸਸੀ ਵਰਗ ਦੇ ਆਗੂਆਂ ਨੂੰ ਜਨਰਲ ਵਰਗ ਦੇ ਮੁਕਾਬਲੇ ਘੱਟ ਤਰਜ਼ੀਹ ਦਿੱਤੀ ਜਾਣ ਲੱਗੀ ਤਾਂ ਉਨ੍ਹਾਂ ਪਾਰਟੀ ਤੋਂ ਦੂਰ ਹੋਣ ਲਈ ਮਨ ਬਣਾ ਲਿਆ। ਇਸ ਕਰ ਕੇ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਾਤਾਰ 32 ਸਾਲ ਤੋਂ ਉਹ ਸ਼੍ਰੋਮਣੀ ਅਕਾਲੀ ਲਈ ਕੰਮ ਕਰਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਤੋਂ ਜਦੋਂ ਉਨ੍ਹਾਂ ਨੇ ਮਾਨਸਾ ਵਿਧਾਨ ਸਭਾ ਹਲਕੇ ਦੀ ਟਿਕਟ ਮੰਗੀ ਤਾਂ ਹਰਸਿਮਰਤ ਨੇ ਉਨ੍ਹਾਂ ਦੀ ਥਾਂ ਜਨਰਲ ਵਰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੱਕ ਹੋਰ ਆਗੂ ਨੂੰ ਲਗਾਤਾਰ ਦੋ ਵਾਰ ਟਿਕਟਾਂ ਦੇ ਕੇ ਨਿਵਾਜਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਪਰਿਵਾਰ ਦੀ ਪਾਰਟੀ ਬਣ ਗਈ ਹੈ, ਇਸ ਵਿੱਚ ਵੱਡੇ ਤੇ ਅਮੀਰ ਲੋਕਾਂ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਕਾਰਜਾਂ ਦੇ ਆਸਰੇ ਹੀ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਦੇ ਆ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×