ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਬੀਆਂ ਪਾਰਟੀਆਂ ਦਾ ਗੱਠਜੋੜ ਲੋਕਾਂ ਦੀ ਆਵਾਜ਼ ਬਣੇਗਾ: ਬਰਾੜ

08:27 AM Jul 26, 2020 IST
featuredImage featuredImage

ਪਾਲ ਸਿੰਘ ਨੌਲੀ
ਜਲੰਧਰ, 25 ਜੁਲਾਈ

Advertisement

ਸੀਪੀਆਈ ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾ ਮਹਾਂਮਾਰੀ ਦੀ ਆੜ ’ਚ ਕੇਂਦਰ ਅਤੇ ਪੰਜਾਬ ਸਰਕਾਰ ਜਮਹੂਰੀ ਹੱਕਾਂ ਨੂੰ ਖ਼ਤਮ ਕਰਨ ਅਤੇ ਹੱਕਾਂ ਦੀ ਗੱਲ ਕਰਨ ਵਾਲੇ ਕਮਿਊਨਿਸਟਾਂ, ਤਰਕਸ਼ੀਲਾਂ, ਬੁੱਧੀਜੀਵੀਆਂ ਅਤੇ ਲੇਖਕਾਂ ਦੀ ਜ਼ੁਬਾਨਬੰਦੀ ਅਤੇ ਕਲਮਬੰਦੀ ਲਈ ਪੂਰੇ ਜਬਰ-ਜੋਸ਼ ਨਾਲ ਲੱਗੀ ਹੋਈ ਹੈ। ਉਹ ਅੱਜ ਇਥੇ ਸੀਪੀਆਈ ਦੀ ਜ਼ਿਲ੍ਹਾ ਕੌਂਸਲ ਨੂੰ ਸੰਬੋਧਨ ਕਰ ਰਹੇ ਸਨ। 

ਪੰਜਾਬ ਵਿੱਚ ਖੱਬੀਆਂ ਪਾਰਟੀਆਂ ਦੇ ਗੱਠਜੋੜ ਦਾ ਜ਼ਿਕਰ ਕਰਦਿਆਂ ਸ੍ਰੀ ਬਰਾੜ ਨੇ ਕਿਹਾ ਕਿ ਇਨ੍ਹਾਂ ਵੱਲੋਂ ਰਲ ਕੇ ਵਿੱਢੀਆਂ ਮੁਹਿੰਮਾਂ ਨੂੰ ਪੰਜਾਬ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।ਤਿ੍ਰਪੁਰਾ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਜਾਟਾਂ ਅਤੇ ਪੰਜਾਬ ਦੇ ਜੱਟਾਂ ’ਤੇ ਮੂਰਖਾਨਾ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਊਨਿਸਟ ਆਗੂ ਨੇ ਕਿਹਾ ਕਿ ਇਹ ਟਿੱਪਣੀ ਸ਼ਹੀਦੇ ਆਜ਼ਮ ਭਗਤ ਸਿੰਘ, ਗਦਰੀ ਬਾਬਿਆਂ ਅਤੇ ਬੱਬਰ ਅਕਾਲੀ ਲਹਿਰ ਵਿੱਚ ਅੱਗੇ ਹੋ ਕੇ ਕੁਰਬਾਨੀਆਂ ਦੇਣ ਵਾਲੇ ਮਹਾਨ ਮਨੁੱਖਾਂ ਦੀ ਤੌਹੀਨ ਹੈ।

Advertisement

 ਉਨ੍ਹਾਂ ਕਿਹਾ ਕਿ 27 ਜੁਲਾਈ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਦੇ ਵਿਰੁੱਧ ਰੋਸ ਵਿੱਚ ਸੀਪੀਆਈ ਵਧ-ਚੜ੍ਹ ਕੇ ਹਿੱਸਾ ਲਵੇਗੀ।  ਮੀਟਿੰਗ ਨੂੰ ਸੀਪੀਆਈ ਦੇ ਸਹਾਇਕ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਨੇ ਵੀ ਸੰਬੋਧਨ ਕੀਤਾ।ਮੀਟਿੰਗ ਨੂੰ ਸੀਪੀਆਈ ਜ਼ਿਲ੍ਹਾ ਜਲੰਧਰ ਦੇ ਸਕੱਤਰ ਕਾਮਰੇਡ ਰਜਿੰਦਰ ਸਿੰਘ ਮੰਡ, ਚਰਨਜੀਤ ਥੰਮੂਵਾਲ ਅਤੇ ਰਛਪਾਲ ਕੈਲੇ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਹਰਜਿੰਦਰ ਸਿੰਘ ਮੌਜੀ ਅਤੇ ਰਛਪਾਲ ਕੈਲੇ ਨੂੰ ਸੀਪੀਆਈ ਜ਼ਿਲ੍ਹਾ ਜਲੰਧਰ ਦੇ ਸਹਾਇਕ ਸਕੱਤਰ ਚੁਣਿਆ ਗਿਆ।  

Advertisement
Tags :
ਆਵਾਜ਼ਖੱਬੀਆਂਗੱਠਜੋੜਪਾਰਟੀਆਂਬਣੇਗਾਬਰਾੜਲੋਕਾਂ