For the best experience, open
https://m.punjabitribuneonline.com
on your mobile browser.
Advertisement

ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਭਾਜਪਾ ਦਾ ਸਾਥ ਛੱਡਿਆ: ਚੀਮਾ

08:57 AM Apr 21, 2024 IST
ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਭਾਜਪਾ ਦਾ ਸਾਥ ਛੱਡਿਆ  ਚੀਮਾ
ਗੁਰਦਾਸਪੁਰ ਹਲਕੇ ਵਿਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ।
Advertisement

ਦੱਲਬੀਰ ਸੱਖੋਵਾਲੀਆ/ਮਕਬੂਲ ਅਹਿਮਦ
ਬਟਾਲਾ/ਕਾਦੀਆਂ, 20 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨਾਲ ਗੱਠਜੋੜ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਸੰੰਬੋਧਨ ਕਰਦਿਆਂ ਆਖਿਆ ਕਿ ਪਾਰਟੀ ਆਪਣੇ ਸਿਧਾਤਾਂ ਤੋਂ ਪਿੱਛੇ ਨਹੀਂ ਹਟ ਸਕਦੀ। ਡਾ. ਚੀਮਾ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਰੱਖੀ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਚੀਮਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਪਾਰਟੀ ਨੇ ਕਿਸਾਨਾਂ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ, ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬੰਦ ਕਰਨ, ਸਾਲ 2019 ’ਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਐਲਾਨ ਮੁਤਾਬਕ ਸਜ਼ਾਵਾਂ ਪੂਰੀਆਂ ਕਰਨ ਚੁੱਕੇ ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਮੁੱਦੇ ਉਠਾਏ ਸਨ ਪਰ ਇਨ੍ਹਾਂ ਸਾਰੇ ਮੁੱਦਿਆਂ ’ਤੇ ਭਾਜਪਾ ਲੀਡਰਸ਼ਿਪ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਅਤੇ ਪੰਥਕ ਪਾਰਟੀ ਹੋਣ ਕਾਰਨ ਸਿਆਸੀ ਹਿੱਤਾਂ ਪਿੱਛੇ ਆਪਣੇ ਸਿਧਾਂਤ ਨਹੀਂ ਛੱਡ ਸਕਦੀ। ਉਨ੍ਹਾਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ’ਤੇ ਤਨਜ਼ ਕਸਦਿਆਂ ਕਿਹਾ ਕਿ ਜੋ ਵਿਅਕਤੀ ਕਿਸਾਨਾਂ ਤੋਂ ਡਰ ਗਿਆ ਉਸ ਨੇ ਲੋਕਾਂ ਦਾ ਕੀ ਭਲਾ ਕਰਨਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×