ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਰਣਜੀਤ ਸਿੰਘ ਅਤੇ ਸ਼ੇਰ ਸਿੰਘ ਦੀਆਂ ਬਾਰਾਂਦਰੀਆਂ ਦੀ ਸੰਭਾਲ ਲਈ ਕਾਨੂੰਨੀ ਚਾਰਾਜੋਈ ਸ਼ੁਰੂ

07:05 AM Nov 21, 2024 IST
ਦੀਨਾਨਗਰ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਦੀ ਬਾਹਰੀ ਝਲਕ।

ਦਲਬੀਰ ਸੱਖੋਵਾਲੀਆ
ਬਟਾਲਾ, 20 ਨਵੰਬਰ
ਵਿਰਾਸਤੀ ਮੰਚ ਬਟਾਲਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਦੀਨਾਨਗਰ ਅਤੇ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਬਟਾਲਾ ਦੀ ਸਰਕਾਰ ਵੱਲੋਂ ਸੰਭਾਲ ਕੀਤੇ ਜਾਣ ਲਈ ਕਾਨੂੰਨੀ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਅੱਜ ਬਟਾਲਾ ਵਿੱਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਰਾਜਿੰਦਰ ਸਿੰਘ ਦੀ ਅਦਾਲਤ ਵਿੱਚ ਇਸ ਸਬੰਧੀ ਮਾਮਲਾ ਵਿਚਾਰਿਆ ਗਿਆ। ਕੇਸ ਦੀ ਅਗਲੀ ਤਰੀਕ 10 ਦਸੰਬਰ ਮੁਕੱਰਰ ਕੀਤੀ ਗਈ ਹੈ। ਮੰਚ ਦੇ ਸਰਪ੍ਰਸਤ ਅਤੇ ਸੀਨੀਅਰ ਵਕੀਲ ਐੱਚ.ਐੱਸ. ਮਾਂਗਟ ਨੇ ਦੱਸਿਆ ਕਿ ਵਿਰਾਸਤੀ ਮੰਚ ਬਟਾਲਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਦੀਨਾਨਗਰ ਸਥਿਤ ਸ਼ਾਹੀ ਬਾਰਾਂਦਰੀ ਅਤੇ ਬਟਾਲਾ ਸ਼ਹਿਰ ਵਿੱਚ ਸਥਿਤ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਦੀ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸੰਭਾਲ ਕੀਤੇ ਜਾਣ ਲਈ ਕੇਸ ਦਾਇਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ ਵਿੱਚ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ, ਭਾਰਤ ਸਰਕਾਰ ਦੇ ਪੁਰਾਤੱਤਵ ਵਿਭਾਗ ਤੇ ਡੀਸੀ ਨੂੰ ਧਿਰ ਬਣਾਇਆ ਗਿਆ ਹੈ ਤੇ ਅੱਜ ਸਾਰੀਆਂ ਧਿਰਾਂ ਅਦਾਲਤ ਵਿੱਚ ਪੇਸ਼ ਹੋਈਆਂ। ਸ੍ਰੀ ਮਾਂਗਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੀਨਾਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਨੂੰ ਸੁਰੱਖਿਅਤ ਇਮਾਰਤ ਐਲਾਨਿਆ ਗਿਆ ਹੈ।
ਇਸ ਵਿਰਾਸਤੀ ਇਮਾਰਤ ਦੀ ਮੁਰੰਮਤ ਲਈ ਟੈਂਡਰ ਵੀ ਲਗਾਇਆ ਗਿਆ ਹੈ, ਪਰ ਇਸ ਸਭ ਦੇ ਬਾਵਜੂਦ ਬਾਰਾਂਦਰੀ ਦੀ ਸੰਭਾਲ ਨਹੀਂ ਕੀਤੀ ਜਾ ਰਹੀ। ਬਟਾਲਾ ਸਥਿਤ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਦੀ ਸੰਭਾਲ ਦਾ ਜ਼ਿੰਮਾ ਭਾਵੇਂ ਭਾਰਤ ਸਰਕਾਰ ਦੇ ਪੁਰਾਤੱਤਵ ਵਿਭਾਗ ਕੋਲ ਹੈ, ਪਰ ਇਸ ਦੀ ਸੰਭਾਲ ਸਹੀ ਢੰਗ ਨਾਲ ਨਹੀਂ ਹੋ ਰਹੀ। ਐਡਵੋਕੇਟ ਮਾਂਗਟ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਦਾਲਤ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਨੂੰ ਇਨ੍ਹਾਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਦੇ ਨਿਰਦੇਸ਼ ਦਿੱਤੇ ਜਾਣਗੇ।
ਇਸ ਦੌਰਾਨ ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਅਤੇ ਮੰਚ ਦੇ ਮੁੱਖ ਬੁਲਾਰੇ ਸ੍ਰੀ ਕਾਹਲੋਂ ਨੇ ਕਿਹਾ ਕਿ ਵਿਰਾਸਤੀ ਮੰਚ ਆਪਣੀਆਂ ਵਿਰਾਸਤਾਂ ਸੰਭਾਲਣ ਲਈ ਪੂਰੀ ਸੁਹਿਦਤਾ ਨਾਲ ਯਤਨ ਕਰਦਾ ਰਹੇਗਾ।

Advertisement

Advertisement