ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਚੋਣਾਂ: ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ

08:48 AM Aug 30, 2024 IST
ਮੁਲਾਜ਼ਮਾਂ ਨੂੰ ਈਵੀਐੱਮ ਅਤੇ ਵੀਵੀਪੈਟ ਦੀ ਸਿਖਲਾਈ ਦਿੰਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ
ਰਤੀਆ, 29 ਅਗਸਤ
ਵਿਧਾਨ ਸਭਾ ਚੋਣਾਂ-ਲਈ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਵਿੱਚ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬੀਡੀਪੀਓ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਈਵੀਐੱਮ ਅਤੇ ਵੀਵੀਪੈਟ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਾਰਿਆਂ ਨੂੰ ਨਿਰਪੱਖ ਚੋਣਾਂ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਕਿਸਮ ਦੀ ਬੇਨਿਯਮੀ ਨਾ ਹੋਣ ਅਤੇ ਮਸ਼ੀਨਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਚੋਣਾਂ ਸਬੰਧੀ ਸਿਖਲਾਈ ਦੇਣ ਵਾਲੇ ਮਾਸਟਰ ਟਰੇਨਰ ਰਾਜੀਵ ਧਨੀਜਾ, ਮੋਹਿਤ ਕੁਮਾਰ, ਸੰਦੀਪ ਕੁਮਾਰ ਅਤੇ ਅਨਿਲ ਕੁਮਾਰ ਨੇ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਮਸ਼ੀਨ ਰਾਹੀਂ ਦੱਸਿਆ ਗਿਆ ਕਿ ਉਨ੍ਹਾਂ ਨੇ ਮਸ਼ੀਨ ਦੀ ਵਰਤੋਂ ਕਿਵੇਂ ਕਰਨੀ ਹੈ। ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਹਰ ਕੰਮ ਜਿਵੇਂ ਪੀਓ ਡਾਇਰੀ, ਈਵੀਐੱਮ ਮਸ਼ੀਨ ਦੀ ਸੀਲਿੰਗ, ਵੀਵੀ ਪੈਟ, ਬੈਲਟ ਯੂਨਿਟ ਬਾਰੇ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਮਾਸਟਰ ਟਰੇਨਰਾਂ ਨੇ ਸਾਰਿਆਂ ਨੂੰ ਕਿਹਾ ਕਿ ਉਹ ਵੋਟਿੰਗ ਤੋਂ ਇੱਕ ਘੰਟਾ ਪਹਿਲਾਂ ਏਜੰਟਾਂ ਦੀ ਹਾਜ਼ਰੀ ਵਿੱਚ ਮੌਕ ਪੋਲ ਦੀ ਪ੍ਰਕਿਰਿਆ ਪੂਰੀ ਕਰ ਲੈਣ। ਉਨ੍ਹਾਂ ਦੱਸਿਆ ਕਿ 3 ਸਤੰਬਰ ਤੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਿੰਨ-ਤਿੰਨ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਬੀਡੀਪੀਓ ਹਨੀਸ਼ ਕੁਮਾਰ, ਐੱਸਈਪੀਓ ਮਹਿੰਦਰ ਸਿੰਘ, ਜੇਈ ਪ੍ਰਿੰਸ, ਸਤੀਸ਼ ਗਰਗ, ਭੁਪਿੰਦਰ ਸਿੰਘ, ਅਨਿਲ ਗੋਇਲ ਹਾਜ਼ਰ ਸਨ।

Advertisement

Advertisement