ਲਹਿਰਾਗਾਗਾ: ਭੂਟਾਲ ਕਲਾਂ ਦੇ ਕਰਜ਼ੇ ਤੋਂ ਤੰਗ ਕਿਸਾਨ ਨੇ ਖ਼ੁਦਕੁਸ਼ੀ ਕੀਤੀ
ਰਮੇਸ਼ ਭਾਰਦਵਾਜ
ਲਹਿਰਾਗਾਗਾ, 7 ਅਗਸਤ
ਇਸ ਸਬ-ਡਵੀਜ਼ਨ ਦੇ ਪਿੰਡ ਭੂਟਾਲ ਕਲਾਂ ਵਿੱਚ ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁ਼ੁਦਕੁਸ਼ੀ ਕਰ ਲਈ। ਮ੍ਰਿਤਕ ਸੁਖਪਾਲ ਸਿੰਘ (28) ਪੁੱਤਰ ਕਰਨੈਲ ਸਿੰਘ ਦੋ ਏਕੜ ਜ਼ਮੀਨ ਦਾ ਮਾਲਕ ਸੀ। ਕਰਜ਼ਾ ਜ਼ਿਆਦਾ ਹੋਣ ਕਾਰਨ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਉਸ ਨੂੰ ਗੰਭੀਰ ਹਾਲਤ ਵਿਚ ਟੋਹਾਣਾ (ਹਰਿਆਣਾ) ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਕੁੱਝ ਸਮਾਂ ਪਹਿਲਾਂ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ’ਚ ਪਤਨੀ ਸੰਦੀਪ ਕੌਰ ਅਤੇ 7 ਸਾਲਾਂ ਪੁੱਤਰ ਕਰਨਪ੍ਰੀਤ ਸਿੰਘ ਹਨ। ਥਾਣੇਦਾਰ ਹਰਬੰਸ ਸਿੰਘ ਨੇ ਪਤਨੀ ਸੰਦੀਪ ਕੌਰ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪੋੋ ਦਿੱਤੀ ਹੈ। ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਗੋਬਿੰਦ ਸਿੰਘ ਪੰਡੇਰ, ਜਗਦੇਵ ਸਿੰਘ ਅਤੇ ਸ਼ੇਰ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰੇ।