For the best experience, open
https://m.punjabitribuneonline.com
on your mobile browser.
Advertisement

ਲਹਿਰਾਗਾਗਾ: ਕਾਂਗਰਸ ਵੱਲੋਂ ਸਿੱਖਿਆ ਸੁਧਾਰਾਂ ਲਈ ਮੁਹਿੰਮ ਸ਼ੁਰੂ

07:18 AM Aug 15, 2024 IST
ਲਹਿਰਾਗਾਗਾ  ਕਾਂਗਰਸ ਵੱਲੋਂ ਸਿੱਖਿਆ ਸੁਧਾਰਾਂ ਲਈ ਮੁਹਿੰਮ ਸ਼ੁਰੂ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਰਾਹੁਲ ਇੰਦਰ ਸਿੰਘ ਸਿੱਧੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਅਗਸਤ
ਇੱਥੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਤੇ ਕਾਂਗਰਸੀ ਆਗੂ ਰਾਹੁਲ ਇੰਦਰ ਸਿੰਘ ਸਿੱਧੂ ਨੇ ਸਿੱਖਿਆ ਸੰਘਰਸ਼ ਲਹਿਰ ਦੀ ਸ਼ੁਰੂਆਤ ਕੀਤੀ ਹੈ। ਇਸ ਲਹਿਰ ਤਹਿਤ ਸਿੱਖਿਆ ਨੂੰ ਬਚਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲਏ ਲੋਕਾਂ ਦੇ ਦਸਤਖਤ ਕਰਵਾਏ ਜਾਣਗੇ। ਇਸ ਦੌਰਾਨ ਰਾਹੁਲ ਇੰਦਰ ਸਿੰਘ ਸਿੱਧੂ ਨੇ ਸਰਕਾਰ ਅੱਗੇ ਰੱਖੀਆਂ ਤਿੰਨ ਮੰਗਾਂ ’ਚ ਕਿਹਾ ਕਿ ਹਰ ਸਕੂਲ ਲਈ ਸਕੂਲ ਬੱਸਾਂ, ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੁੜ ਤੋਂ ਵਿਕਸਿਤ ਕਰਨਾ ਅਤੇ ਦੇਹਲਾ ਸਿਹਾਂ ਪੰਜਾਬੀ ਯੂਨੀਵਰਸਿਟੀ ਜੋ ਕਿ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਬਣੀ ਸੀ ਨੂੰ ਮੁੜ ਤੋਂ ਚਾਲੂ ਕਰਨਾ ਸ਼ਾਮਲ ਹੈ। ਰਾਹੁਲ ਸਿੱਧੂ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਬਣਨਾ ਹੈ ਉਸ ਨੂੰ ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਦੀ ਇਮਾਰਤ ਵਿਚ ਬਣਾਇਆ ਜਾਵੇ ਕਿਉਂਕਿ ਸਰਕਾਰ ਨੂੰ ਨਾ ਤਾਂ ਜ਼ਮੀਨ ਲੈਣ ਦੀ ਜ਼ਰੂਰਤ ਹੈ ਅਤੇ ਨਾ ਹੀ ਇਮਾਰਤ ਬਣਾਉਣ ਦੀ ਇੱਥੇ ਸਭ ਕੁਝ ਤਿਆਰ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਸੰਘਰਸ਼ ਲਹਿਰ ਦੇ ਤਹਿਤ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।

Advertisement

Advertisement
Advertisement
Author Image

Advertisement