ਲਹਿਰਾਗਾਗਾ: ਨਸ਼ੇ ਕਾਰਨ ਨੌਜਵਾਨ ਦੀ ਮੌਤ
01:05 PM Mar 28, 2024 IST
ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਮਾਰਚ
ਨੇੜਲੇ ਪਿੰਡ ਲਹਿਲ ਕਲਾਂ ਵਿਖੇ ਕਥਿਤ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਲਖਵੀਰ ਸਿੰਘ ਵਜੋਂ ਹੋਈ ਹੈ। ਸਦਰ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਿਕਰ ਸਿੰਘ ਨੇ ਪੁਲੀਸ ਕੋਲ ਬਿਆਨ ਵਿਚ ਕਿਹਾ ਹੈ ਕਿ ਉਸ ਦਾ ਪੁੱਤਰ ਚਾਰ-ਪੰਜ ਸਾਲ ਤੋਂ ਕਥਿਤ ਨਸ਼ੇੜੀ ਸੀ। ਨਸ਼ੇ ਕਾਰਨ ਉਸ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ। ਉਸ ਨੂੰ ਇਲਾਜ ਲਈ ਸੁਨਾਮ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement