For the best experience, open
https://m.punjabitribuneonline.com
on your mobile browser.
Advertisement

ਲਹਿਰਾਗਾਗਾ: ਪ੍ਰਧਾਨ ਮੰਤਰੀ ਦੇ ਭਾਸ਼ਨਾਂ ਦੇ ਵਿਰੋਧ ’ਚ ਅਰਥੀ ਫੂਕ ਪ੍ਰਦਰਸ਼ਨ

01:28 PM May 04, 2024 IST
ਲਹਿਰਾਗਾਗਾ  ਪ੍ਰਧਾਨ ਮੰਤਰੀ ਦੇ ਭਾਸ਼ਨਾਂ ਦੇ ਵਿਰੋਧ ’ਚ ਅਰਥੀ ਫੂਕ ਪ੍ਰਦਰਸ਼ਨ
Advertisement

ਰਮੇਸ ਭਾਰਦਵਾਜ
ਲਹਿਰਾਗਾਗਾ, 4 ਮਈ
ਇਥੇ ਘੱਗਰ ਬਰਾਂਚ ਨਹਿਰ ਚੌਕ ਵਿੱਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ਵਿੱਚ ਦੇਸ਼ ਦੀਆਂ ਘੱਟਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਖਿਲਾਫ਼ ਕਥਿਤ ਨਫਰਤੀ, ਅਪਮਾਨਜਨਕ ਤੇ ਭੜਕਾਊ ਟਿੱਪਣੀਆਂ ਕਰਨ ’ਤੇ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਘੱਟ ਗਿਣਤੀ ਧਾਰਮਿਕ ਫਿਰਕੇ ਨੂੰ ਨਿਸ਼ਾਨਾ ਬਣਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਬਿਆਨ ਦਿੱਤੇ ਹਨ ਜਿਨ੍ਹਾਂ ਦਾ ਇੱਕੋ ਇੱਕ ਮਕਸਦ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਲੈਣਾ ਹੈ।
ਬੁਲਾਰਿਆਂ ਨੇ ਰਾਸ਼ਟਰਪਤੀ, ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਤੋਂ ਇਨ੍ਹਾਂ ਬਿਆਨਾਂ ਦਾ ਸਖ਼ਤ ਨੋਟਿਸ ਲੈਣ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਜਗਜੀਤ ਭੁਟਾਲ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਚਰਨ ਸਿੰਘ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ(ਉਗਰਾਹਾਂ) ਦੇ ਹਰਸੇਵਕ ਸਿੰਘ ਲਹਿਲ, ਕਿਰਤੀ ਕਿਸਾਨ ਯੂਨੀਅਨ ਵੱਲੋਂ ਨਿਰਭੈ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਸਤਵੰਤ ਖੰਡੇਬਾਦ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਹਰਵਿੰਦਰ ਸਿੰਘ ਲਦਾਲ, ਡੀਟੀਐੱਫ ਦੇ ਮਾਸਟਰ ਮਨੋਜ ਕੁਮਾਰ, ਹਰਭਗਵਾਨ ਗੁਰਨੇ, ਸਵਿੱਤਰੀਬਾਈ ਫੂਲੇ ਲਾਇਬ੍ਰੇਰੀ, ਚੰਗਾਲੀਵਾਲਾ ਦੇ ਭਿੰਦਰ ਸਿੰਘ, ਫੀਲਡ ਵਰਕਰਜ਼ ਯੂਨੀਅਨ ਦੇ ਸੁਖਦੇਵ ਚੰਗਾਲੀਵਾਲਾ, ਮਜਦੂਰ ਮੁਕਤੀ ਮੋਰਚੇ ਦੇ ਬਿੱਟੂ ਖੋਖਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×