ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਹਿਰਾਗਾਗਾ: ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿਚਾਲੇ ਸਿੱਧੀ ਨਾਅਰੇਬਾਜ਼ੀ, ਪੁਲੀਸ ਨੇ ਹਾਲਾਤ ਕਾਬੂ ’ਚ ਰੱਖੇ

02:00 PM May 30, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਮਈ
ਅੱਜ ਇੱਥੇ ਜਦੋਂ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦਾ ਸ਼ੋਅ ਜਦੋਂ ਰਾਮੇਵਾਲੀ ਖੂਹੀ ਕੋਲੋਂ ਲੰਘਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਇਸ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਵਿਰੋਧੀ ਨਹੀਂ ਪਰ ਭਾਜਪਾ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਹਨ। ਇਸ ਦੌਰਾਨ ਭਾਜਪਾ ਸਮਰਥਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਅਤੇ ਕਿਸਾਨਾਂ ਨੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਪਰ ਪੁਲੀਸ ਚੌਕਸੀ ਕਰਕੇ ਹਾਲਤ ਵਿਗੜਨ ਤੋਂ ਬਚਾਅ ਹੋ ਗਿਆ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਨੰਗਲਾ, ਸਰਬਜੀਤ ਲਹਿਰਾ ਤੇ ਹਰਸੇਵਕ ਸਿੰਘ ਹਾਜ਼ਰ ਸਨ। ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਗਲਾ, ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ, ਮੰਡਲ ਪ੍ਰਧਾਨ ਸੋਹਨ ਲਾਲ ਗੁਰਨੇ, ਸਾਬਕਾ ਪ੍ਰਧਾਨ ਸੰਦੀਪ ਦੀਪੂ ਤੇ ਅਸ਼ਵਨੀ ਸਿੰਘ ਮੌਜੂਦ ਸਨ।

Advertisement

Advertisement