ਲਹਿਰਾਗਾਗਾ: ਕਿਰਤੀ ਕਿਸਾਨ ਯੂਨੀਅਨ ਪਿੰਡ ਖਾਈ ਦੀ ਚੋਣ
ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਅਗਸਤ
ਅੱਜ ਨੇੜਲੇ ਪਿੰਡ ਖਾਈ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ 19 ਮੈਂਬਰੀ ਪਿੰਡ ਇਕਾਈ ਦੀ ਚੋਣ ਹੋਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਿਰਭੈ ਸਿੰਘ ਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਜਥੇਬੰਦੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਭਾਜਪਾ ਤੇ ਆਪ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਚੇਤਾਵਨੀ ਪੱਤਰ ਦੇਣ ਦੇ ਪ੍ਰੋਗਰਾਮ ਵਿੱਚ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਪਿੰਡ ਦੀ ਇਕਾਈ ਦੀ ਚੋਣ ਵਿੱਚ 19 ਮੈਂਬਰੀ ਕਮੇਟੀ ਕਾਇਮ ਕੀਤੀ ਗਈ। ਕਮੇਟੀ ਨੇ ਸਰਬਸੰਮਤੀ ਨਾਲ ਜਗਤਾਰ ਸਿੰਘ ਨੂੰ ਪ੍ਰਧਾਨ, ਦਰਸ਼ਨ ਸਿੰਘ ਨੂੰ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਕਾਲਾ ਸਿੰਘ ਨੂੰ ਸਕੱਤਰ ਚੁਣਿਆ। ਜਗਤਾਰ ਸਿੰਘ, ਹਰਮਨ ਸਿੰਘ, ਗੁਰਪਿਆਰ ਸਿੰਘ, ਭਜਨ ਸਿੰਘ, ਰਾਜੂ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਜੁਗਰਾਜ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ, ਸੁਖਦੇਵ ਸਿੰਘ, ਹੈਪੀ ਸਿੰਘ, ਸੋਨੀ ਸਿੰਘ, ਨਿੱਕਾ ਸਿੰਘ ਨੂੰ ਮੈਂਬਰ ਵਜੋਂ ਚੁਣਿਆ ਗਿਆ।