ਲਹਿਰਾਗਾਗਾ: ਪਰਾਲੀ ਨੂੰ ਅੱਗ ਨਾ ਲਗਾਉਣ ’ਚ ਸਰਬੱਤ ਦਾ ਭਲਾ: ਸੀਚੇਵਾਲ
04:43 PM Oct 12, 2023 IST
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਅਕਤੂਬਰ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ ਹੈ। ਸੰਤ ਸੀਚੇਵਾਲ ਅੱਜ ਇੱਥੇ ਪਿੰਡ ਡਸਕਾ ਨੇੜਲੇ ਗੁਰਦੁਆਰਾ ਗੁਰੂਰਾਮ ਦਾਸ ਸਰ ਵਿਖੇ ਭਗਵਾਨ ਸ੍ਰੀਚੰਦ ਜੀ ਮਹਾਰਾਜ ਦੇ 529ਵੇਂ ਜਨਮ ਦਿਹਾੜੇ ਮੌਕੇ ਬਾਬਾ ਪਰਮਜੀਤ ਸਿੰਘ ਵੱਲੋਂ ਸੰਗਤਾਂ ਨਾਲ ਮਿਲ ਕੇ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸਨ। ਇਸ ਮੌਕੇ ਵਿਧਾਇਕ ’ਤੇ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬੁੱਧਰਾਮ, ਵਿਧਾਇਕ ਲਹਿਰਾਗਾਗਾ ਬਰਿੰਦਰ ਗੋਇਲ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ ਤੇ ਰਾਹੁਲੲਇੰਦਰ ਸਿੰਘ ਸਿੱਧੂ ਵੀ ਪਹੁੰਚੇ ਹੋਏ ਸਨ।
Advertisement
Advertisement
Advertisement