ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ: ਨੌਜਵਾਨ ਦਾ ਅਖਣ ਲਈ ਕਤਲ, ਪੁਲੀਸ ਨੇ ਕੇਸ ਦਰਜ ਕੀਤਾ

11:29 AM May 07, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 7 ਮਈ
ਇਥੇ ਨੇੜਲੇ ਪਿੰਡ ਘੋੜੇਨਬ ਕੋਲ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੁਰਲਾਲ ਸਿੰਘ ਲਾਲੀ ਵਾਸੀ ਲਹਿਰਾਗਾਗਾ ਦੀ ਮੌਤ ਨੂੰ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਅਣਖ ਲਈ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਪਿਤਾ ਨੇ ਲੜਕੀ ਦੇ ਪਿਤਾ ’ਤੇ ਅਣਖ ਲਈ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਲਾਲ ਸਿੰਘ ਲਾਲੀ ਪਾਲ ਪ੍ਰੇਮ ਵਿਆਹ ਕਰਨ ਵਾਲੀ ਲੜਕੀ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਲਾਲੀ ਦੇ ਪਿਤਾ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਲਹਿਰਾਗਾਗਾ ਨੇ ਸਦਰ ਥਾਣੇ ਵਿਚ ਕੇਸ ਦਰਜ ਕਰਵਾਇਆ ਹੈ। ਐੱਸਐੱਚਓ ਸਦਰ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨ ਦਿੱਤਾ ਕਿ ਉਸ ਦੇ ਲੜਕੇ ਨੇ ਡੇਢ ਮਹੀਨਾ ਪਹਿਲਾ ਪ੍ਰੇਮ ਵਿਆਹ ਕਰਵਾਇਆ ਸੀ। ਉਹ ਆਪਣੇ ਮੋਟਰਸਾਈਕਲ ’ਤੇ ਕੰਮ ਕਰਨ ਜਾਂਦਾ ਸੀ ਪਰ 4/5 ਮਈ ਦੀ ਦਰਮਿਆਨੀ ਰਾਤ ਕੋਹਰੀਆ ਤੋਂ ਘੋੜੇਨਬ ਆ ਰਿਹਾ ਸੀ ਤਾਂ ਉਨ੍ਹਾਂ ਨੂੰ ਫੋਨ ਆਇਆ ਕਿ ਗੁਰਲਾਲ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਉਨ੍ਹਾਂ ਮੌਕੇ ’ਤੇ ਜਾ ਕੇ ਗੁਰਲਾਲ ਸਿੰਘ ਨੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾ ਦਿੱਤਾ, ਜਿਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੁਰਚਰਨ ਸਿੰਘ ਨੇ ਦੋਸ਼ ਲਗਾਇਆ ਕਿ ਗੁਰਲਾਲ ਸਿੰਘ ਦੀ ਮੌਤ ਹਾਦਸੇ ਵਿੱਚ ਨਹੀਂ, ਸਗੋਂ ਕਤਲ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ 302 ਅਧੀਨ ਕੇਸ ਦਰਜ ਕਰ ਲਿਆ ਹੈ। ਹਾਲੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਮਾਮਲੇ ਦੀ ਜਾਂਚ ਏਐੱਸਆਈ ਜਗਸੀਰ ਸਿੰਘ ਨੂੰ ਸੌਂਪ ਦਿੱਤੀ ਹੈ।

Advertisement

Advertisement
Advertisement