For the best experience, open
https://m.punjabitribuneonline.com
on your mobile browser.
Advertisement

ਲਹਿਰਾਗਾਗਾ: ਅਣਖ਼ ਖਾਤਰ ਨੌਜਵਾਨ ਦਾ ਕਤਲ

07:14 AM Sep 29, 2024 IST
ਲਹਿਰਾਗਾਗਾ  ਅਣਖ਼ ਖਾਤਰ ਨੌਜਵਾਨ ਦਾ ਕਤਲ
Advertisement

ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੋਂ ਦੇ ਪਿੰਡ ਭਾਈ ਕੀ ਪਿਸ਼ੌਰ ਵਿਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਨੂੰ ਲੜਕੀ ਦੇ ਪਰਿਵਾਰ ਨੇ ਕਥਿਤ ਅਣਖ ਖਾਤਰ ਕਤਲ ਕਰ ਦਿੱਤਾ ਹੈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ ਘੋਗੜ (27) ਨੇ ਕਰੀਬ 3 ਸਾਲ ਪਹਿਲਾਂ ਗੁਰਜੰਟ ਸਿੰਘ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਕਾਰਨ ਲੜਕੀ ਦਾ ਪਰਿਵਾਰ ਗੁਰਦੀਪ ਸਿੰਘ ਤੋਂ ਨਾਰਾਜ਼ ਸੀ। ਲੰਘੀ ਸ਼ਾਮ ਮਨਜੀਤ ਸਿੰਘ ਆਪਣੇ ਭਰਾ ਗੁਰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸੀ ਤਾਂ ਠੇਕੇ ਕੋਲ ਗੁਰਜੰਟ ਸਿੰਘ ਆਪਣੇ ਸਾਥੀਆਂ ਨਾਲ ਬੈਠਾ ਕਥਿਤ ਸ਼ਰਾਬ ਪੀ ਰਿਹਾ ਸੀ। ਮੁਲਜ਼ਮ ਗੁਰਜੰਟ ਸਿੰਘ ਨੇ ਗੁਰਦੀਪ ਸਿੰਘ ਸਿਰ ਵਿੱਚ ਕਹੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਹਿਰਾਗਾਗਾ ਪੁਲੀਸ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਗੁਰਜੰਟ ਸਿੰਘ ਵਾਸੀ ਭਾਈ ਕੀ ਪਿਸ਼ੌਰ ਅਤੇ ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement