ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ: ਅਕਾਲੀ ਦਲ ਦੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਜ਼ਿੰਮੇਵਾਰ: ਢੀਂਡਸਾ

01:45 PM Jun 10, 2024 IST

ਰਮੇਸ ਭਾਰਦਵਾਜ
ਲਹਿਰਾਗਾਗਾ, 10 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੇਖੂਵਾਸ ਵਿਖੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪਾਰਟੀ ਦੀ ਹਾਰ ਹੋਈ ਹੈ। ਉਸ ਬਾਰੇ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸ੍ਰੀ ਢੀਂਡਸਾ ਨੇ ਭਗਵੰਤ ਮਾਨ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰਦੇ ਸਨ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 13 ਸੀਟਾਂ ਉਪਰ ਜਿੱਤ ਪ੍ਰਾਪਤ ਕਰਾਂਗੀ ਪਰ ਅਜਿਹਾ ਨਹੀਂ ਹੋਇਆ। ਇਸ ਲਈ ਸ੍ਰੀ ਮਾਨ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਅਪਰੇਸ਼ਨ ਨੀਲਾ ਤਾਰਾ ਕਰਾਉਣ ਵਾਲੀ ਕਾਂਗਰਸ ਦਾ ਪੰਜਾਬ ਵਿੱਚੋਂ ਸੱਤ ਸੀਟਾਂ ਜਿੱਤਣਾ ਵੀ ਜਾਣਾ ਬਹੁਤ ਮੰਦਭਾਗਾ ਹੈ।

Advertisement

Advertisement
Advertisement