For the best experience, open
https://m.punjabitribuneonline.com
on your mobile browser.
Advertisement

ਲਹਿਰਾਗਾਗਾ: ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਜਾਨ ਦਿੱਤੀ

10:51 PM Jun 29, 2023 IST
ਲਹਿਰਾਗਾਗਾ  ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਜਾਨ ਦਿੱਤੀ
Advertisement

ਰਮੇਸ਼ ਭਾਰਦਵਾਜ

Advertisement

ਲਹਿਰਗਾਗਾ, 23 ਜੂਨ

ਨਜ਼ਦੀਕੀ ਪਿੰਡ ਗੋਬਿੰਦਗੜ੍ਹ ਖੈ਼ਬਰ ਦੇ ਸਟੇਸ਼ਨ ਨੇੜੇ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਗੁਰਵਿੰਦਰ ਸਿੰਘ (27) ਪੁੱਤਰ ਬਹਾਦਰ ਸਿੰਘ ਨਜ਼ਦੀਕੀ ਪਿੰਡ ਨੰਗਲਾ ਦਾ ਵਸਨੀਕ ਸੀ। ਉਸ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਗੋਬਿੰਦਗੜ੍ਹ ਖੋਖਰ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਰੇਲਵੇ ਚੌਕੀ ਇੰਚਾਰਜ ਗੁਰਲਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਮਲਕੀਤ ਸਿੰਘ ਵੱਲੋਂ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Advertisement
Tags :
Advertisement
Advertisement
×