ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ: ਸੀਵਰੇਜ ਬੰਦ ਹੋਣ ਕਾਰਨ ਪਾਣੀ ਸੜਕਾਂ ’ਤੇ ਖੜ੍ਹਨ ਲੱਗਾ

08:52 AM May 22, 2024 IST
ਕੌਂਸਲਰ ਰਜਨੀਸ਼ ਗੁਪਤਾ ਨੂੰ ਸਮੱਸਿਆ ਬਾਰੇ ਦੱਸਦੇ ਹੋਏ ਬਸਤੀ ਦੇ ਲੋਕ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਮਈ
ਇੱਥੇ ਨਿਕਾਸੀ ਪ੍ਰਬੰਧ ਯੋਗ ਨਾ ਹੋਣ ਕਾਰਨ ਸੀਵਰੇਜ ਦਾ ਪਾਣੀ ਸੜਕਾਂ ’ਤੇ ਖੜ੍ਹਨ ਲੱਗਾ ਹੈ। ਗੰਦਾ ਪਾਣੀ ਸੜਕਾਂ ’ਤੇ ਆਉਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤ ਆ ਰਹੀ ਹੈ। ਜਾਣਕਾਰੀ ਅਨੁਸਾਰ ਟਰੱਕ ਯੂਨੀਅਨ ਨੇੜੇ ਪੈਂਦੇ ਵਾਰਡ ਨੰਬਰ-6 ਦੇ ਵਸਨੀਕ ਪਿਛਲੇ ਅੱਠ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਗਲੀ ਵਿੱਚ ਖੜ੍ਹਨ ਤੋਂ ਪ੍ਰੇਸ਼ਾਨ ਹਨ ਅਤੇ ਗੰਦਾ ਪਾਣੀ ਓਵਰਬ੍ਰਿਜ ਦੇ ਨਾਲ-ਨਾਲ ਬਣੀ ਸੜਕ ਰਾਹੀਂ ਖੇਤਾਂ ਵਿੱਚ ਜਾ ਰਿਹਾ। ਵਾਰਡ ਵਾਸੀ ਰਾਮਪਾਲ ਸ਼ਰਮਾ, ਐਕਸੀਅਨ ਭੁਪਿੰਦਰ ਪਾਲ ਸ਼ਰਮਾ ਤੇ ਕੁਲਦੀਪ ਸਿੰਘ ਹੋਰਾਂ ਨੇ ਦੱਸਿਆ ਕਿ ਸੀਵਰੇਜ ਦੀ ਪਾਈਪਲਾਈਨ ਬੰਦ ਹੋਣ ਕਾਰਨ ਸ਼ਹਿਰ ਦਾ ਸਾਰਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਅੱਗੇ ਖੜ੍ਹਨ ਲੱਗਾ ਹੈ ਅਤੇ ਇੱਥੇ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੂੰ ਵੀ ਇਸ ਸਮੱਸਿਆ ਵਾਰੇ ਜਾਣੂ ਕਰਵਾਇਆ। ਇਸ ਦੌਰਾਨ ਵਾਰਡ ਦੇ ਕਾਂਗਰਸੀ ਕੌਂਸਲਰ ਰਜਨੀਸ਼ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਦਾ ਕਹਿਣਾ ਹੈ ਕਿ ਸਫਾਈ ਕਰਮਚਾਰੀ ਨੂੰ ਹਦਾਇਤ ਕਰਕੇ ਸੜਕਾਂ ਤੋਂ ਪਾਣੀ ਖੜ੍ਹਨ ਤੋਂ ਰੋਕਣ ਲਈ ਸਖ਼ਤ ਹਦਾਇਤ ਕਰਨਗੇ। ਇਸੇ ਤਰ੍ਹਾਂ ਸੀਵਰੇਜ ਦੀ ਪਾਣੀ ਦੀ ਸਮੱਸਿਆ ਦਾ ਇਹੋ ਹਾਲ ਕਚਹਿਰੀ ਤਹਿਸੀਲ ਦਫਤਰ ਦੇ ਪਿਛਲੇ ਪਾਸੇ ਬਣਿਆ ਹੋਇਆ ਹੈ। ਬਸਤੀ ਦੇ ਲੋਕ ਪਿਛਲੇ ਕਰੀਬ ਇੱਕ ਸਾਲ ਤੋਂ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

Advertisement

Advertisement
Advertisement