ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ: ਕਦੇ ਭਾਜਪਾ ’ਚ ਸ਼ਾਮਲ ਨਹੀਂ ਹੋਵਾਂਗੀ: ਭੱਠਲ

01:50 PM Mar 30, 2024 IST

ਰਮੇਸ ਭਾਰਦਵਾਜ
ਲਹਿਰਾਗਾਗਾ, 30 ਮਾਰਚ
ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦਾ ਕਹਿਣਾ ਹੈ ਕਿ ਉਹ ਕਾਂਗਰਸ ਹਾਈ ਕਮਾਂਡ ਨੂੰ ਦਲ-ਬਦਲੂ ਨੇਤਾਵਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਰੁਝਾਨ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਹਿਣਗੇ, ਕਿਉਂਕਿ ਉਹ ਕਾਂਗਰਸ ਨੂੰ ਮਰਦੇ ਨਹੀਂ ਦੇਖ ਨਹੀਂ ਸਕਦੀ। ਉਹ ਖੁਦ ਕਦੇ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਦਲ-ਬਦਲ ਦੇਸ਼ ਲਈ ਖ਼ਤਰੇ ਦੀ ਘੰਟੀ ਹੈ। ਭਾਜਪਾ ’ਚ ਜਾਣ ਵਾਲੇ ਆਗੂਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਨਿੱਜੀ ਮੁਫਾਦਾਂ ਲਈ ਆਗੂ ਆਪਣਾ ਇਮਾਨ ਵੇਚਦਿਆਂ ਭਾਜਪਾ ਦੀ ਝੋਲੀ ਪੈ ਰਹੇ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਯਾਤਰਾਵਾਂ ਨੂੰ ਮਿਲੇ ਭਰਪੂਰ ਹੁੰਗਾਰੇ ਨੇ ਇਹ ਸਪਸ਼ਟ ਕੀਤਾ ਹੈ ਕਿ ਲੋਕ ਕੇਂਦਰ ਦੀ ਸਰਕਾਰ ਨੂੰ ਬਦਲਣ ਲਈ ਬਹੁਤ ਕਾਹਲੇ ਹਨ। ਇਸ ਮੌਕੇ ਰਵਿੰਦਰ ਸਿੰਘ ਟੁਰਨਾ, ਕੌਂਸਲਰ ਰਜਨੀਸ਼ ਗੁਪਤਾ, ਦਰਬਾਰਾ ਸਿੰਘ ਹੈਪੀ, ਕਾਂਗਰਸ ਪ੍ਰਧਾਨ ਈਸ਼ਵਰ ਕਬਾੜੀਆਂ ਹਾਜ਼ਰ ਸਨ।

Advertisement

Advertisement
Advertisement