ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
01:13 PM Mar 28, 2024 IST
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਮਾਰਚ
ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ ਗੁਰਨੇ ਦੀ ਬੁਰਜੀ ਨੰਬਰ 113/7/8 ਨੇੜੇ ਵਾਪਰੀ ਹੈ। ਰੇਲਵੇ ਪੁਲੀਸ ਚੌਕੀ ਦੇ ਸਬ ਇੰਸਪੈਕਟਰ ਜਗਵਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਭਰਾ ਗੁਰਲਾਲ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਜਗਤਾਰ ਸਿੰਘ ਲੰਬੇ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਰਿਲਾਇੰਸ ਪੈਟਰੋਲ ਪੰਪ ਤੇ ਲਹਿਲ ਖੁਰਦ ਵਿਖੇ ਕੰਮ ਕਰਦਾ ਸੀ। ਰੇਲ ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement
Advertisement