ਲਹਿਰਾਗਾਗਾ: ਨਹਿਰ ’ਚ ਡਿੱਗਣ ਕਾਰਨ ਨੌਜਵਾਨ ਦੀ ਮੌਤ
12:45 PM Nov 19, 2023 IST
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਨਵੰਬਰ
ਇੱਥੇ ਘੱਗਰ ਬਰਾਂਚ ਨਹਿਰ ਵਿੱਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਵੇਰਵਿਆਂ ਅਨੁਸਾਰ ਨੇੜਲੇ ਪਿੰਡ ਅੜਕਵਾਸ ਦੇ ਰਾਜ ਮਿਸਤਰੀ ਹਰਜੀਤ ਸਿੰਘ ਦਾ ਪੁੱਤਰ ਪਰਮਿੰਦਰ ਸਿੰਘ (25) ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸੰਗਤੀਵਾਲਾ ਤੋਂ ਆਪਣੇ ਪਿੰਡ ਅੜਕਵਾਸ ਵੱਲ ਘੱਗਰ ਨਹਿਰ ਕਿਨਾਰੇ ਬਣੀ ਸੜਕ ਰਾਹੀਂ ਜਾ ਰਿਹਾ ਸੀ। ਪਿੰਡ ਨੰਗਲਾ ਨੇੜੇ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਇਸ ਘਟਨਾ ਬਾਰੇ ਪਰਿਵਾਰ ਨੂੰ ਅੱਜ ਸਵੇਰੇ ਪਤਾ ਲੱਗਿਆ। ਥਾਣਾ ਸਦਰ ਮੁਖੀ ਇੰਸਪੈਕਟਰ ਰਣਵੀਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
Advertisement
Advertisement