ਮਾਲੀਵਾਲ ਹਮਲੇ ਦੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਨਿਆਂ ਹੋਵੇ: ਕੇਜਰੀਵਾਲ
07:42 PM May 22, 2024 IST
Advertisement
ਨਵੀਂ ਦਿੱਲੀ, 22 ਮਈ
'ਆਪ' ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ 'ਤੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਏ ਕਥਿਤ ਹਮਲੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇ। ਮਾਲੀਵਾਲ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ 13 ਮਈ ਨੂੰ ਮੁੱਖ ਮੰਤਰੀ ਨੂੰ ਮਿਲਣ ਗਈ ਸੀ ਤਾਂ ਕੇਜਰੀਵਾਲ ਦੇ ਨਿੱਜੀ ਸਹਾਇਕ ਵਿਭਵ ਕੁਮਾਰ ਨੇ ਉਸ ਨਾਲ ਕੁੱਟਮਾਰ ਕੀਤੀ ਸੀ। ਪੁਲੀਸ ਨੇ ਇਸ ਸਬੰਧ ਵਿੱਚ ਕੇਸ ਦਰਜ ਕਰਕੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਇਸ ਵੇਲੇ ਜਾਂਚ ਅਧੀਨ ਹੈ ਅਤੇ ਉਨ੍ਹਾਂ ਦੀ ਟਿੱਪਣੀ ਕਾਰਵਾਈ ਨੂੰ ਪ੍ਰਭਾਵਿਤ ਕਰ ਸਕਦੀ ਹੈ। ਕੇਜਰੀਵਾਲ ਨੇ ਕਿਹਾ, ‘‘ਮੈਂ ਉਮੀਦ ਕਰਦਾ ਹਾਂ ਕਿ ਨਿਰਪੱਖ ਜਾਂਚ ਹੋਵੇਗੀ। ਘਟਨਾ ਦੇ ਦੋ ਸੰਸਕਰਣ ਹਨ। ਪੁਲੀਸ ਨੂੰ ਦੋਵਾਂ ਸੰਸਕਰਣਾਂ ਦੀ ਨਿਰਪੱਖਤਾ ਨਾਲ ਜਾਂਚ ਕਰਨੀ ਚਾਹੀਦੀ ਹੈ।’’
Advertisement
Advertisement