ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਡਿਊਟੀ ਤੋਂ ਗੈਰਹਾਜ਼ਰ ਅਮਲੇ ਖ਼ਿਲਾਫ਼ ਕਾਰਵਾਈ ਲਈ ਪੱਤਰ

06:42 AM May 25, 2024 IST

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ):

Advertisement

ਸਹਾਇਕ ਰਿਟਰਨਿੰਗ ਅਫਸਰ 02-ਸੰਸਦੀ ਖੇਤਰ ਅਤੇ 019-ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕਾ-ਕਮ- ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ 19 ਮਈ ਨੂੰ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਖਿਲਾਫ ਐਫ.ਆਈ.ਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਪੱਤਰ ਲਿਖਿਆ ਹੈ। ਆਰਓ-ਕਮ-ਵਧੀਕ ਕਮਿਸ਼ਨਰ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 15 ਕਰਮਚਾਰੀ 19 ਮਈ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਫ਼ਾਰ ਵੁਮੈਨ ਵਿਖੇ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਤੇ ਗੈਰ-ਹਾਜ਼ਰ ਹੋਣ ਦਾ ਕੋਈ ਕਾਰਨ ਵੀ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਮਾਰਕਫੈੱਡ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਐਸ.ਜੀ.ਟੀ.ਬੀ ਕਾਲਜ ਫਾਰ ਵੂਮੈਨ, ਬੀਡੀਪੀਓ ਮਜੀਠਾ, ਜੀਐਸਐਸਐਸ ਝੀਤਾ ਕਲਾਂ, ਜੀਐਸਐਸਐਸ ਪੁਤਲੀਘਰ, ਸੀਏਓ, ਜੀਐਸਐਸਐਸ ਸਾਂਘਣਾ ਆਦਿ ਵਿਭਾਗਾਂ ਦੇ ਹਨ।

Advertisement
Advertisement
Advertisement