ਬਡੂੰਗਰ ਵੱਲੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ
08:40 AM Dec 04, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 3 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਪੱਤਰ ਰਾਹੀਂ ਉਨ੍ਹਾਂ ਅਪੀਲ ਕੀਤੀ ਕਿ ਭਾਰਤ ਦੇ ਮਹਾਨ ਇਤਿਹਾਸ ਨੂੰ ਸ਼ੁੱਧ ਅਤੇ ਸਹੀ ਰੂਪ ਵਿਚ ਲਿਖਵਾਇਆ ਜਾਵੇ ਕਿਉਂਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਖੁਦ ਆਪਣੇ ਇਕ ਬਿਆਨ ’ਚ ਭਾਰਤ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਆਲੋਚਨਾ ਉਸ ਸਮੇਂ ਕੀਤੀ ਸੀ ਜਦੋਂ ਦੇਸ਼ ਮਹਾਨ ਸੰਘਰਸ਼ੀ ਯੋਧੇ ਰਾਜਾ ਮਹਿੰਦਰ ਪ੍ਰਤਾਪ ਸਿੰਘ ਦੀ 138ਵੀਂ ਜਨਮ ਵਰ੍ਹੇਗੰਢ ਮਨਾ ਰਿਹਾ ਸੀ।
Advertisement
Advertisement