ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੀਯੂ ਯੂਨੀਅਨ ਵੱਲੋਂ ਸਕੱਤਰ ਟਰਾਂਸਪੋਰਟ ਨੂੰ ਪੱਤਰ

08:53 AM Jul 26, 2024 IST
ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਅਹੁਦੇਦਾਰ ਨਾਅਰੇਬਾਜ਼ੀ ਕਰਦੇ ਹੋਏ।

ਕੁਲਦੀਪ ਸਿੰਘ
ਚੰਡੀਗੜ੍ਹ, 25 ਜੁਲਾਈ
ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਵੀ ਹੱਲ ਨਾ ਹੋਣ ਕਰਕੇ ਮੈਨੇਜਮੈਂਟ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਇਸੇ ਦੇ ਮੱਦੇਨਜ਼ਰ ਯੂਨੀਅਨ ਨੇ ਸਕੱਤਰ ਟਰਾਂਸਪੋਰਟ ਨੂੰ ਇੱਕ ਪੱਤਰ ਭੇਜ ਕੇ ਅਲਟੀਮੇਟਮ ਵੀ ਦੇ ਦਿੱਤਾ ਹੈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਬੇੜਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ ਅਤੇ ਜਨਰਲ ਸਕੱਤਰ ਸਤਿੰਦਰ ਸਿੰਘ ਨੇ ਕਿਹਾ ਕਿ ਸੀਟੀਯੂ ਮੁਲਾਜ਼ਮਾਂ ਦੀਆਂ ਕਾਫ਼ੀ ਮੰਗ ਲਮਕ ਅਵਸਥਾ ਵਿੱਚ ਪਈਆਂ ਹਨ। ਯੂਨੀਅਨ ਨੇ ਇਨ੍ਹਾਂ ਮੰਗਾਂ ਬਾਰੇ ਕਈ ਵਾਰ ਸੀਟੀਯੂ ਮੈਨੇਜਮੈਂਟ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਅਤੇ ਕਈ ਵਾਰ ਡਾਇਰੈਕਟਰ ਟਰਾਂਸਪੋਰਟ ਨੂੰ ਵੀ ਮਿਲ ਚੁੱਕੇ ਹਨ। ਮੈਨੇਜਮੈਂਟ ਵੱਲੋਂ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹਿਲਾਂ ਤੋਂ ਮਿਥੇ ਪ੍ਰੋਗਰਾਮ ਤਹਿਤ 30 ਜੁਲਾਈ, 20 ਅਗਸਤ ਅਤੇ 5 ਸਤੰਬਰ ਨੂੰ ਡਾਇਰੈਕਟਰ ਟਰਾਂਸਪੋਰਟ ਦਫ਼ਤਰ ਅੱਗੇ ਸੀਟੀਯੂ ਮੈਨੇਜਮੈਂਟ ਦੇ ਪੁਤਲੇ ਫੂਕੇ ਜਾਣਗੇ।

Advertisement

Advertisement
Advertisement