ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ ਵਿੱਚ ਡੀਟੀਐੱਫ ਵੱਲੋਂ ਏਡੀਸੀ ਨੂੰ ਪੱਤਰ

10:19 AM Sep 01, 2024 IST
ਬਰਨਾਲਾ ਵਿਚ ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਡੀਟੀਐੱਫ ਦੇ ਆਗੂ।

ਖੇਤਰੀ ਪ੍ਰਤੀਨਿਧ
ਬਰਨਾਲਾ, 31 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਰਨਾਲਾ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਸਿੱਖਿਆ ਬੋਰਡ ਦੇ ਦਫਤਰ ਮੁਹਾਲੀ ਪੱਕਾ ਮੋਰਚਾ ਲਾਈ ਬੈਠੇ 2364 ਈਟੀਟੀ ਅਧਿਆਪਕ ਯੂਨੀਅਨ ਅਤੇ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਾਈ ਬੈਠੇ 5994 ਈਟੀਟੀ ਅਧਿਆਪਕ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਸਤਵੰਤ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਚੁਹਾਣਕੇ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਜੇ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਨਹੀਂ ਦੇ ਸਕਦੀ ਤਾਂ ਸਕੂਲਾਂ ਵਿੱਚ ਖਾਲੀ ਅਸਾਮੀਆਂ ਕਾਰਨ ਸਿੱਖਿਆ ਕ੍ਰਾਂਤੀ ਦੀ ਬਜਾਇ ਸਿੱਖਿਆ ਚ’ ਹੋਰ ਨਿਘਾਰ ਆਵੇਗਾ, ਕਿਉਂਕਿ ਸਕੂਲਾਂ ਵਿੱਚ ਬਾਕੀ ਸਹੂਲਤਾਂ ਤੋਂ ਪਹਿਲਾਂ ਅਧਿਆਪਕ ਪੂਰੇ ਹੋਣੇ ਲਾਜ਼ਮੀ ਹਨ।

Advertisement

Advertisement