ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਟੀਯੂ ਦੇ ਵਫ਼ਦ ਵੱਲੋਂ ਏਡੀਸੀ ਰਾਹੀਂ ਮੁੱਖ ਚੋਣ ਅਫ਼ਸਰ ਨੂੰ ਪੱਤਰ

07:09 AM Apr 25, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 24 ਅਪਰੈਲ
ਲੋਕ ਸਭਾ ਚੋਣਾਂ ਵਿੱਚ ਜਾਇਜ਼ ਕੇਸਾਂ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਅਤੇ ਚੋਣਾਂ ਨਾਲ ਸਬੰਧਤ ਮੰਗਾਂ ਦੇ ਹੱਲ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਨੂਰ ਮੁਹੰਮਦ, ਜਨਰਲ ਸਕੱਤਰ ਕਮਲ ਜੈਨ ਤੇ ਸਾਬਕਾ ਮੁਲਾਜ਼ਮ ਆਗੂ ਹਰਬੰਸ ਸਿੰਘ ਕੁੱਪ ਕਲਾਂ ਦੀ ਅਗਵਾਈ ਵਿੱਚ ਏਡੀਸੀ ਰਾਜਪਾਲ ਸਿੰਘ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਨੇੜਲੇ ਬੂਥਾਂ ’ਤੇ ਲਗਾਈਆਂ ਜਾਣ, ਵਿਧਵਾ, ਤਲਾਕਸ਼ੁਦਾ, ਦੋ ਸਾਲ ਤੋਂ ਛੋਟੇ ਬੱਚੇ ਵਾਲੀਆਂ ਅਤੇ ਗਰਭਵਤੀ ਅਧਿਆਪਕਾਵਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ। ਵਫ਼ਦ ਵਿੱਚ ਮੁਹੰਮਦ ਸ਼ਰੀਫ, ਮੁਹੰਮਦ ਸ਼ਫੀ, ਮੁਹੰਮਦ ਆਸਿਫ਼, ਜੀਵਨ ਸਿੰਘ, ਮੁਹੰਮਦ ਰਫ਼ੀਕ, ਜਾਵੇਦ ਇਕਬਾਲ ਅਤੇ ਗਗਨਦੀਪ ਸਿੰਘ ਸ਼ਾਮਲ ਸਨ।

Advertisement

Advertisement
Advertisement