For the best experience, open
https://m.punjabitribuneonline.com
on your mobile browser.
Advertisement

ਸਿਹਤ ਕਾਮਿਆਂ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਪੱਤਰ

06:47 AM Apr 05, 2024 IST
ਸਿਹਤ ਕਾਮਿਆਂ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਪੱਤਰ
ਡਾ. ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਸਿਹਤ ਕਰਮੀ। -ਫੋਟੋ: ਸੂਦ
Advertisement

ਫਤਹਿਗੜ੍ਹ ਸਾਹਿਬ: ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਅਧੀਨ ਫੀਲਡ ਵਿਚ ਕੰਮ ਕਰਦੇ ਸਿਹਤ ਕਾਮਿਆਂ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਨਾਲ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੀ ਪ੍ਰਧਾਨ ਨੀਲਮਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਆਗੂ ਨੇ ਦੱਸਿਆ ਕਿ ਸੀਐੱਚਸੀ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਸਬੰਧੀ ਮੁਲਾਜ਼ਮਾਂ ਦਾ ਵਫ਼ਦ ਮਿਲਿਆ, ਜਿਨ੍ਹਾਂ ਨੂੰ ਸੀਨੀਅਰ ਮੈਡੀਕਲ ਅਫ਼ਸਰ ਨੇ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ, ਸੁਰਜੀਤ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਰਣਜੋਧ ਸਿੰਘ, ਪ੍ਰੈਸ ਸਕੱਤਰ, ਗੀਤਾ ਗੌਤਮ ਜ਼ਿਲ੍ਹਾ ਮੀਤ ਪ੍ਰਧਾਨ, ਲਖਵਿੰਦਰ ਸਿੰਘ, ਗੋਰਵ ਸ਼ਰਮਾ, ਮਨਦੀਪ ਕੌਰ, ਤੇਤਰ ਲਾਲ ਅਤੇ ਸੀਨੀਅਰ ਸਹਾਇਕ ਸੁਮਿਤ ਉੱਪਲ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×