ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜ ਸਭਾ ਮੈਂਬਰ ਵੱਲੋਂ ਆਯੂਸ਼ਮਾਨ ਸਕੀਮ ਸਬੰਧੀ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ

07:51 AM Sep 25, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਸਤੰਬਰ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਨੂੰ ਪੱਤਰ ਲਿਖ ਕੇ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਤਹਿਤ ਪ੍ਰਾਇਮਰੀ ਹੈਲਥਕੇਅਰ ਲਾਗਤ ਕਵਰੇਜ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਤਰੀ ਨੂੰ ਲਿਖਿਆ ਕਿ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਤੋਂ ਆਊਟ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਸੇਵਾਵਾਂ ਨੂੰ ਬਾਹਰ ਰੱਖਣ ਕਾਰਨ ਬਹੁਤ ਸਾਰੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਲਿਖਿਆ ਕਿ ਨੈਸ਼ਨਲ ਹੈਲਥ ਸਿਸਟਮਜ਼ ਰਿਸੋਰਸ ਸੈਂਟਰ ਦੇ ਮੌਜੂਦਾ ਅੰਕੜੇ ਦਰਸਾਉਂਦੇ ਹਨ ਕਿ ਭਾਰਤ ਵਿੱਚ ਲਗਪਗ 70 ਫ਼ੀਸਦ ਸਿਹਤ ਸਲਾਹ-ਮਸ਼ਵਰੇ ਆਊਟ ਪੇਸ਼ੈਂਟ ਸੈਟਿੰਗਾਂ ਵਿੱਚ ਹੁੰਦੇ ਹਨ। ਬਹੁਤ ਸਾਰੇ ਪਰਿਵਾਰਾਂ ਨੂੰ ਇਨ੍ਹਾਂ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਵਿੱਤੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਤਰੀ ਨੂੰ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਅਧੀਨ ਚਲਾਈਆਂ ਜਾ ਰਹੀਆਂ ਸਾਰੀਆਂ ਮੈਡੀਕਲ ਸਿਹਤ ਸੰਭਾਲ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ ਓਪੀਡੀ ਸੇਵਾਵਾਂ ਨੂੰ ਸ਼ਾਮਲ ਕਰਨ ਨੂੰ ਤਰਜੀਹ ਦੇਣ ’ਤੇ ਪੁਰਜ਼ੋਰ ਬੇਨਤੀ ਕੀਤੀ।

Advertisement

Advertisement