For the best experience, open
https://m.punjabitribuneonline.com
on your mobile browser.
Advertisement

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਖੇਤਰੀ ਭਾਸ਼ਾਵਾਂ ਬਾਰੇ ਪੱਤਰ

08:04 AM Aug 03, 2024 IST
ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਖੇਤਰੀ ਭਾਸ਼ਾਵਾਂ ਬਾਰੇ ਪੱਤਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਹਾਲੀਆ ਨਿਯੁਕਤੀ ਦੇ ਹਵਾਲੇ ਨਾਲ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਸੰਧਵਾਂ ਨੇ ਕਿਹਾ ਕਿ 31 ਜੁਲਾਈ 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤਾ ਗਿਆ ਨੋਟੀਫ਼ਿਕੇਸ਼ਨ ਪੰਜਾਬੀ ਵਿੱਚ ਮੁਹੱਈਆ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸਕੱਤਰੇਤ ਵੱਲੋਂ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੀਆਂ ਨੋਟੀਫਿਕੇਸ਼ਨਾਂ ’ਚ ਅੰਗਰੇਜ਼ੀ ਤੇ ਹਿੰਦੀ ਦੇ ਨਾਲ-ਨਾਲ ਖੇਤਰੀ ਭਾਸ਼ਾ ਨੂੰ ਵੀ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ।

Advertisement
Advertisement
Author Image

joginder kumar

View all posts

Advertisement