ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਦੇ ਨਾਂ ’ਤੇ ਪੱਤਰ

06:59 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਜੂਨ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਪੱਤਰ ਲਿਖਿਆ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਦੇ 64 ਕਰੋੜ ਤੋਂ ਵੱਧ ਵੋਟਰਾਂ ਨੇ ਹਿੱਸਾ ਲੈ ਕੇ ਲੋਕਤੰਤਰ ਦੀਆਂ ਰਵਾਇਤਾਂ ਨੂੰ ਕਾਇਮ ਰੱਖਿਆ ਹੈ। ਸੰਤ ਸੀਚੇਵਾਲ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਸਾਲ 2027 ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਇਸ ਸ਼ਤਾਬਦੀ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਹਨ। ਸੰਤ ਸੀਚੇਵਾਲ ਨੇ ਲਿਖਿਆ ਕਿ ਜਿਵੇਂ ਕੇਂਦਰ ਸਰਕਾਰ ਨੇ ਖਾਲਸਾ ਸਾਜਨਾ ਦਿਵਸ ਦੇ 300 ਸਾਲਾ ਜਸ਼ਨਾਂ ਮੌਕੇ 1999 ਵਿੱਚ 100 ਕਰੋੜ ਦੀ ਰਕਮ ਪੰਜਾਬ ਨੂੰ ਦਿੱਤੀ ਸੀ। ਉਸੇ ਤਰਜ਼ ’ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇ ਅਤੇ ਉਥੇ ਉਨ੍ਹਾਂ ਦੀ ਬਾਣੀ ਦਾ ਅਧਿਐਨ ਕਰਨ ਲਈ ਚੇਅਰ ਵੀ ਸਥਾਪਤ ਕੀਤੀ ਜਾਵੇ।

Advertisement

Advertisement