ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰਿਸਚੀਅਨ ਨੈਸ਼ਨਲ ਫਰੰਟ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ

07:00 AM Aug 15, 2024 IST

ਪੱਤਰ ਪ੍ਰੇਰਕ
ਮਾਨਸਾ, 14 ਅਗਸਤ
ਕ੍ਰਿਸ਼ਚੀਅਨ ਨੈਸ਼ਨਲ ਫਰੰਟ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਹੈਰੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਫਰੰਟ ਵੱਲੋਂ ਮੰਗ ਕੀਤੀ ਗਈ ਕਿ ਜਿਹੜੇ ਤਿੰਨੋ ਗੈਰ-ਸੰਵਿਧਾਨਕ ਕਾਨੂੰਨ 1 ਜੁਲਾਈ ਤੋਂ ਦੇਸ਼ ਭਰ ’ਚ ਲਾਗੂ ਕੀਤੇ ਗਏ ਹਨ, ਤੁਰੰਤ ਰੱਦ ਕੀਤੇ ਜਾਣ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਵਫ਼ਦ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ’ਚ ਆਈ ਹੈ, ਐੱਸਸੀ, ਐੱਸਟੀ, ਓਬੀਸੀ ਅਤੇ ਘੱਟਗਿਣਤੀਆਂ ’ਤੇ ਸੰਵਿਧਾਨ ਵਿਰੋਧੀ ਕਾਨੂੰਨ ਥੋਪੇ ਜਾ ਰਹੇ ਹਨ। ਇਸ ਕਾਰਨ ਇਨ੍ਹਾਂ ਵਰਗਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮਹੀਨੇ ਵਿੱਚ ਕਾਨੂੰਨ ਰੱਦ ਨਾ ਕੀਤੇ ਤਾਂ ਹਮਖ਼ਿਆਲ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਜ ਕੁਮਾਰ,ਬਿਸ਼ਪ ਰਾਜ ਕੁਮਾਰ, ਸੁਰਮਨਦੀਪ, ਜਸਪ੍ਰੀਤ ਜੱਸੀ, ਮੱਖਣ, ਕੁਲਵਿੰਦਰ,ਵਕੀਲ, ਜੌਹਨ, ਸੰਜੀਵ ਵੀ ਮੌਜੂਦ ਸਨ।

Advertisement

Advertisement