ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ

07:51 AM Apr 24, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਅਪਰੈਲ
ਭਾਰਤੀ ਕਮਿਊਨਿਸਟ ਪਾਰਟੀ ਨੇ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਫੌਰੀ ਪਾਬੰਦੀ ਲਗਾਈ ਜਾਵੇ ਕਿਉਂਕਿ ਉਨ੍ਹਾਂ ਦੀ ਬਿਆਨਬਾਜ਼ੀ ਸੰਵਿਧਾਨ ਦੀਆਂ ਧਾਰਾਵਾਂ 123, 123 (3), 123 (3A) ਅਤੇ 125 ਦੀ ਘੋਰ ਉਲੰਘਣਾ ਹੈ। ਇੱਥੇ ਪਾਰਟੀ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਗਾਤਾਰ ਫ਼ਿਰਕੂ ਬਿਆਨਬਾਜ਼ੀ ਨਾਲ ਸਮਾਜ ਵਿੱਚ ਵੰਡੀਆਂ ਪਾ ਕੇ ਵੋਟਾਂ ਬਟੋਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਪਾਰਟੀ ਆਗੂ ਐੱਮਐੱਸ ਭਾਟੀਆ ਨੇ ਦੱਸਿਆ ਕਿ ਨਰਿੰਦਰ ਮੋਦੀ ਨੇ 21 ਅਪਰੈਲ ਅਤੇ ਮੁੜ 22 ਅਪਰੈਲ ਨੂੰ ਮੁਸਲਮਾਨਾਂ ਬਾਰੇ ਜੋ‌ ਬਿਆਨ ਦਿੱਤਾ ਹੈ ਉਹ ਘਟੀਆ ਰਾਜਨੀਤੀ ਹੈ। ਇਹ ਬਿਆਨ ਉਨ੍ਹ ਦੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਜੋ ਅਸਲ ਸੋਚ ਉਨ੍ਹਾਂ ਦੇ ਦਿਮਾਗ ਵਿੱਚ ਬੈਠੀ ਹੈ। ਉਨ੍ਹਾਂ ਦੱਸਿਆ ਕਿ ਇਹ ਧਾਰਾਵਾਂ ਨਫ਼ਰਤੀ ਭਾਸ਼ਣਾਂ ਨਾਲ ਵੰਡੀਆਂ ’ਤੇ ਰੋਕ ਲਗਾਉਂਦੀਆਂ ਹਨ।

Advertisement

Advertisement
Advertisement