ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਮੇਅਰ ਦਾ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਚੀਫ ਇੰਜਨੀਅਰ ਨੂੰ ਪੱਤਰ

10:38 AM Nov 29, 2024 IST
ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 28 ਨਵੰਬਰ
ਗਮਾਡਾ ਵੱਲੋਂ ਇੱਥੋਂ ਦੇ ਕੁੰਭੜਾ ਚੌਕ ਤੋਂ ਬਾਵਾ ਵਾਈਟ ਹਾਊਸ ਤੱਕ ਚੌੜੀ ਕੀਤੀ ਜਾ ਰਹੀ ਸੜਕ ਦੇ ਨਾਲ-ਨਾਲ ਵੱਡੀ ਸਟਾਰਮ ਵਾਟਰ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਪ੍ਰਾਜੈਕਟ ਦਾ ਕੰਮ ਸੁਸਤ ਚਾਲ ਵਿੱਚ ਚੱਲਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਚੀਫ਼ ਇੰਜੀਨੀਅਰ ਅਤੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਟਾਰਮ ਵਾਟਰ ਪਾਈਪਲਾਈਨ ਮਟੌਰ ਲਾਈਟਾਂ ਤੱਕ ਪਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਬਰਸਾਤੀ ਮੌਸਮ ਦੌਰਾਨ ਪੂਰੇ ਇਲਾਕੇ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੁੰਭੜਾ ਲਾਈਟਾਂ ਤੱਕ ਤਾਂ ਪਾਈਪਲਾਈਨ ਪਾਈ ਹੀ ਜਾ ਰਹੀ ਹੈ। ਜੇਕਰ ਇਸ ਦਾ ਦਾਇਰਾ ਮਟੌਰ ਲਾਈਟਾਂ ਤੱਕ ਵਧਾਇਆ ਜਾਵੇ ਤਾਂ ਫੇਜ਼-7, ਸੈਕਟਰ-70, ਸੈਕਟਰ-71, ਫੇਜ਼-3ਬੀ2 ਅਤੇ ਪਿੰਡ ਮਟੌਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਹੋ ਸਕਦੀ ਹੈ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਜੇਕਰ ਪਾਣੀ ਮਟੌਰ ਸੜਕ ਤੋਂ ਹੀ ਕੁੰਭੜਾ ਵਾਲੇ ਪਾਸੇ ਡਾਈਵਰਟ ਕੀਤਾ ਜਾਵੇ ਤਾਂ ਇਸ ਸਮੱਸਿਆ ਦਾ ਪੱਕਾ ਹੱਲ ਹੋ ਸਕਦਾ ਹੈ।

Advertisement

Advertisement