ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਵਿਰਾਸਤ ਮੰਤਰੀ ਨੂੰ ਪੱਤਰ

10:23 AM Oct 17, 2023 IST

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿੱਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ੀਅਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਵਜੋਂ ਉਭਾਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੱੱਤਰ ਵਿੱਚ ਕਿਹਾ ਹੈ ਕਿ ਸਿੱਖਾਂ ਦਾ ਵੱਖਰਾ ਇਤਿਹਾਸ, ਪ੍ਰੰਪਰਾਵਾਂ ਅਤੇ ਪਿਛੋਕੜ ਹੈ। ਪੰਜਾਬੀਆਂ ਤੇ ਖਾਸ ਕਰ ਕੇ ਸਿੱਖਾਂ ਨੇ ਕੈਨੇਡਾ ਵਿਚ ਆਪਣੀ ਥਾਂ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਹੈ, ਪਰ ਜਦੋਂ ਸਿੱਖ ਕੋਈ ਪ੍ਰਾਪਤੀ ਕਰਦੇ ਹਨ ਤਾਂ ਉਸ ਨੂੰ ਦੱਖਣੀ ਏਸ਼ਿਆਈ ਦੇ ਨਾਂ ਹੇਠ ਰਲਗੱਡ ਕਰ ਦਿੱਤਾ ਜਾਂਦਾ ਹੈ, ਜੋ ਵਿਲੱਖਣ ਪਛਾਣ ਰੱਖਣ ਵਾਲੇ ਲੋਕਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਬਹੁਭਾਂਤੀ ਲੋਕ ਵੱਸਦੇ ਹਨ, ਉਨ੍ਹਾਂ ਦੀ ਪਛਾਣ ਨੂੰ ਇਕੋ ਨਾਂ ਨਾਲ ਰਲਗੱਡ ਕਰਨਾ ਸਭ ਦੀ ਵੱਖਰੀ ਹੋਂਦ ਨੂੰ ਨਕਾਰਨਾ ਹੈ। ਉਨ੍ਹਾਂ ਲਿਖਿਆ ਕਿ ਕੈਨੇਡਾ ਵਿਚ ਵੱਸਦੇ ਸਿੱਖਾਂ ਵੱਲੋਂ ਇਸ ਗੱਲ ਨੂੰ ਲੈ ਕੇ ਇਕ ਮੁਹਿੰਮ ਚਲਾਈ ਜਾ ਰਹੀ ਹੈ ਕਿ ਸਿੱਖਾਂ ਦੀਆਂ ਪ੍ਰਾਪਤੀਆਂ ਨੂੰ ਕੈਨੇਡੀਅਨ ਸਿੱਖਾਂ ਵਜੋਂ ਮਾਨਤਾ ਦਿੱਤੀ ਜਾਵੇ, ਨਾ ਕਿ ਦੱਖਣੀ ਏਸ਼ਿਆਈ ਵਜੋਂ।
ਜਨਰਲ ਸਕੱਤਰ ਨੇ ਕਿਹਾ ਕਿ ਕੈਨੇਡਾ ਦੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਸੰਤ ਤੇਜਾ ਸਿੰਘ, ਮੇਵਾ ਸਿੰਘ ਲੋਪੋਕੇ ਤੇ ਗਦਰੀ ਬਾਬਿਆਂ ਦੀ ਪਛਾਣ ਸਿੱਖ ਵਜੋਂ ਹੈ ਤੇ ਉਨ੍ਹਾਂ ਦੀ ਵਿਰਾਸਤ ਨੂੰ ਦੱਖਣੀ ਏਸ਼ੀਅਨ ਵਜੋਂ ਰਲਗੱਡ ਕਰਕੇ ਦੇਖਣਾ ਸਿੱਖ ਤੇ ਪੰਜਾਬੀ ਪਛਾਣ ਨਾਲ ਧੱਕਾ ਹੋਵੇਗਾ।

Advertisement

 

Advertisement
Advertisement