For the best experience, open
https://m.punjabitribuneonline.com
on your mobile browser.
Advertisement

ਆਮਦਨ ਕਰ ਵਿਭਾਗ ਦੇ ਨੋਟਿਸ ’ਤੇ ਯੇਚੁਰੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ

07:19 AM Apr 16, 2024 IST
ਆਮਦਨ ਕਰ ਵਿਭਾਗ ਦੇ ਨੋਟਿਸ ’ਤੇ ਯੇਚੁਰੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ
Advertisement

ਨਵੀਂ ਦਿੱਲੀ, 15 ਅਪਰੈਲ
ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਚੋਣ ਪ੍ਰਕਿਰਿਆ ਸ਼ੁਰੂ ਹੋਣ ’ਤੇ ਉਨ੍ਹਾਂ ਦੀ ਪਾਰਟੀ ਦੀ ਤ੍ਰਿਸ਼ੂਰ ਜ਼ਿਲ੍ਹਾ ਕਮੇਟੀ ਨੂੰ ਉਸ ਦੇ ਬੈਂਕ ਖਾਤੇ ’ਤੇ ਦਿੱਤਾ ਗਿਆ ਆਮਦਨ ਕਰ ਨੋਟਿਸ ਨਿਯਮਾਂ ਦੀ ਉਲੰਘਣਾ ਹੈ। ਯੇਚੁਰੀ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਕੇਂਦਰੀ ਏਜੰਸੀ ਦੀ ਕਾਰਵਾਈ ‘ਫਜ਼ੂਲ’ ਹੈ ਅਤੇ ਉਨ੍ਹਾਂ ਚੋਣ ਪੈਨਲ ਨੂੰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਹੁਕਮ ਨੂੰ ਟਾਲਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਖਾਤੇ ਦੇ ਵੇਰਵੇ ਕਾਨੂੰਨ ਅਨੁਸਾਰ ਆਈਟੀ ਅਤੇ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਗਏ ਸਨ ਅਤੇ ਪੂਰੇ ਸਾਲ ਦੌਰਾਨ ਕੋਈ ਇਤਰਾਜ਼ ਨਹੀਂ ਉਠਾਇਆ ਗਿਆ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×