For the best experience, open
https://m.punjabitribuneonline.com
on your mobile browser.
Advertisement

ਡੀਏਪੀ ਖਾਦ ਦੀ ਕਾਲਾਬਾਜ਼ਾਰੀ ਖ਼ਿਲਾਫ਼ ਖੇਤੀਬਾੜੀ ਅਫ਼ਸਰ ਨੂੰ ਪੱਤਰ

10:00 AM Sep 03, 2024 IST
ਡੀਏਪੀ ਖਾਦ ਦੀ ਕਾਲਾਬਾਜ਼ਾਰੀ ਖ਼ਿਲਾਫ਼ ਖੇਤੀਬਾੜੀ ਅਫ਼ਸਰ ਨੂੰ ਪੱਤਰ
ਖੇਤੀਬਾੜੀ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਨੁਮਾਇੰਦੇ।
Advertisement

ਅਸ਼ੋਕ ਸੀਕਰੀ
ਗੁਰੂਹਰਸਹਾਇ, 2 ਸਤੰਬਰ
ਜ਼ਿਲ੍ਹਾ ਫਿਰੋਜ਼ਪੁਰ ਐਗਰੋ ਇਨਪੁੱਟ ਯੂਨੀਅਨ ਨੇ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਖ਼ਿਲਾਫ਼ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਗਲਹੋਤਰਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਲੋੜ ਪਵੇਗੀ, ਜਿਸ ਕਾਰਨ ਡੀਲਰਾਂ ਨੇ ਡੀਏਪੀ ਦੀ ਕਾਲਾਬਾਜ਼ਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਾਦ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਸਪਲਾਈ ਦੇ ਨਾਲ ਵੱਡੇ ਡੀਲਰਾਂ ਨੂੰ ਬੇਲੋੜਾ ਸਾਮਾਨ ਦੇ ਰਹੀਆਂ ਹਨ, ਜੋ ਸਿੱਧੇ ਜਾਂ ਅਸਿੱਧੇ ਢੰਗ ਨਾਲ ਕਿਸਾਨਾਂ ’ਤੇ ਥੋਪਿਆ ਜਾ ਰਿਹਾ ਹੈ।
ਉਨ੍ਹਾਂ ਖੇਤੀਬਾੜੀ ਅਫ਼ਸਰ ਤੋਂ ਇਸ ਕਾਲਾਬਾਜ਼ਾਰੀ ਨੂੰ ਰੋਕਣ ਲਈ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਵਿਭਾਗ ਸਹੀ ਢੰਗ ਨਾਲ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਵੇ। ਆਗੂਆਂ ਨੇ ਕਿਹਾ ਕਿ ਅਜਿਹਾ ਨਾ ਕਰਨ ’ਤੇ ਕਿਸਾਨਾਂ ਨੂੰ ਮਜਬੂਰੀਵੱਸ ਜ਼ਿੰਮੇਵਾਰ ਡੀਲਰਾਂ ਅਤੇ ਵਿਭਾਗ ਖ਼ਿਲਾਫ਼ ਸੰਘਰਸ਼ ਵਿੱਢਣਾ ਪਵੇਗਾ। ਮੁੱਖ ਖੇਤੀਬਾੜੀ ਅਫ਼ਸਰ ਨੇ ਵਫ਼ਦ ਤੋਂ ਮੰਗ ਪੱਤਰ ਲੈਂਦਿਆਂ ਭਰੋਸਾ ਦਿਵਾਇਆ ਕਿ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਕਾਸ ਗਲਹੋਤਰਾ, ਸਕੱਤਰ ਵਿਸਾਲ ਬਾਂਸਲ, ਪ੍ਰਧਾਨ ਇੰਦਰਜੀਤ ਸਿੰਘ ਬੁੱਟਰ ਜ਼ੀਰਾ, ਪ੍ਰਧਾਨ ਤਰਸੇਮ ਕੁਮਾਰ ਤਲਵੰਡੀ ਭਾਈ, ਪ੍ਰਧਾਨ ਅਨਿਲ ਕੁਮਾਰ ਫਿਰੋਜ਼ਪੁਰ, ਨਰੇਸ਼ ਕੁਮਾਰ ਤਲਵੰਡੀ ਭਾਈ, ਸ਼ੁਭਮ ਸਿੰਗਲਾ ਫਿਰੋਜ਼ਪੁਰ, ਨਰੇਸ਼ ਜਸੂਜਾ, ਰਜੇਸ਼ ਗੋਇਲ, ਟੋਨੀ ਗੋਇਲ ਤੇ ਕਪਿਲ ਕੰਧਾਰੀ ਹਾਜ਼ਰ ਸਨ।

Advertisement
Advertisement
Author Image

Advertisement