For the best experience, open
https://m.punjabitribuneonline.com
on your mobile browser.
Advertisement

ਈਡੀ ਦੇ ਜਬਰ ਖ਼ਿਲਾਫ਼ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਪੱਤਰ

08:23 PM Jun 23, 2023 IST
ਈਡੀ ਦੇ ਜਬਰ ਖ਼ਿਲਾਫ਼ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਪੱਤਰ
Advertisement

ਦਵਿੰਦਰ ਪਾਲ

Advertisement

ਚੰਡੀਗੜ੍ਹ, 9 ਜੂਨ

ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਦੀਆਂ ਲਗਪਗ 50 ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ, ਉੱਘੇ ਕਵੀ ਸੁਰਜੀਤ ਪਾਤਰ, ਪ੍ਰੋ. ਪਰਮਿੰਦਰ ਸਿੰਘ, ਸੁਰਿੰਦਰ ਕੁਮਾਰੀ ਕੋਛੜ ਤੇ ਹੋਰ ਨਾਮਵਰ ਸ਼ਖ਼ਸੀਅਤਾਂ ਦੇ ਵਫ਼ਦ ਨੇ ਇੱਥੇ ਰਾਜ ਭਵਨ ਵੱਲੋਂ ਭੇਜੇ ਡਿਊਟੀ ਮੈਜਿਸਟਰੇਟ ਰਾਹੀਂ ਰਾਸ਼ਟਰਪਤੀ ਦੇ ਨਾਂ ਪੰਜਾਬ ਦੇ ਗਵਰਨਰ ਨੂੰ ਮੰਗ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਉੱਘੀ ਖੋਜ ਕਾਰਕੁਨ ਡਾ. ਨਵਸ਼ਰਨ ਸਿੰਘ ਅਤੇ ਹੋਰ ਲੋਕ ਪੱਖੀ ਬੁੱਧੀਜੀਵੀ ਔਰਤਾਂ ਨੂੰ ਫਰਜ਼ੀ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਬੰਦ ਕੀਤੀ ਜਾਵੇ ਅਤੇ ਈਡੀ ਵੱਲੋਂ ਪੁੱਛ-ਪੜਤਾਲ ਦੇ ਨਾਂ ‘ਤੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨ ਤੇ ਧਮਕਾਉਣ ਦੀਆਂ ਕਾਰਵਾਈਆਂ ਤੁਰੰਤ ਬੰਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨ ਲਈ ਮਨੀ ਲਾਂਡਰਿੰਗ ਕਾਨੂੰਨ ਨੂੰ ਸੰਦ ਬਣਾ ਕੇ ਵਰਤਣਾ ਬੰਦ ਕੀਤਾ ਜਾਵੇ ਤੇ ਗ੍ਰਿਫ਼ਤਾਰ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੇ ਨਾਲ-ਨਾਲ, ਯੂਏਪੀਏ ਸਮੇਤ ਸਾਰੇ ਕਾਨੂੰਨ ਰੱਦ ਕੀਤੇ ਜਾਣ। ਇਸ ਦੇ ਨਾਲ ਹੀ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਮਹਿਲਾ ਪਹਿਲਵਾਨਾਂ ਨਾਲ ਜਿਣਸੀ ਛੇੜਛਾੜ ਦੇ ਮੁਲਜ਼ਮ ਬ੍ਰਿਜ਼ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ ਗਈ। ਪੰਜਾਬ ਦੀਆਂ ਚਾਰ ਦਰਜਨ ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆਂ ਦੇ ਵਫ਼ਦ ਨੇ ਤੈਅ ਕੀਤਾ ਕਿ ਇਨ੍ਹਾਂ ਮੰਗਾਂ ਬਾਰੇ ਪੰਜਾਬ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦੀ ਪਹਿਲੀ ਕੜੀ ਵਜੋਂ 29 ਜੂਨ ਨੂੰ ਜਲੰਧਰ ਵਿੱਚ ਵੱਡੇ ਪੱਧਰ ‘ਤੇ ਕਨਵੈਨਸ਼ਨ ਕੀਤੀ ਜਾਵੇਗੀ।

ਵਫ਼ਦ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ, ਦੇਸ਼ ਭਗਤ ਯਾਦਗਾਰ ਕਮੇਟੀ, ਪਲਸ ਮੰਚ, ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ, ਤਰਕਸ਼ੀਲ ਸੁਸਾਇਟੀ ਪੰਜਾਬ, ਬੀਕੇਯੂ (ਏਕਤਾ-ਉਗਰਾਹਾਂ), ਬੀਕੇਯੂ ਡਕੌਂਦਾ, ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406,222) ਪੰਜਾਬ ਸਟੂਡੈਂਟਸ ਯੂਨੀਅਨ, ਕੁਲ ਹਿੰਦ ਮਜ਼ਦੂਰ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਦਿਗਵਿਜੈ), ਡੀਟੀਐੱਫ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਨੌਜਵਾਨ ਭਾਰਤ ਸਭਾ (ਪਾਵੇਲ ਕੁੱਸਾ), ਪੰਜਾਬ ਸਟੂਡੈਂਟਸ ਯੂਨੀਅਨ, ਪੈਰਾ ਮੈਡੀਕਲ ਵਰਕਰਜ਼ ਯੂਨੀਅਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ(ਹਰਜਿੰਦਰ ਸਿੰਘ), ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਬੀਕੇਯੂ ਡਕੌਂਦਾ (ਬੂਟਾ ਬੁਰਜਗਿੱਲ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੁਆਬਾ, ਬੀਕੇਯੂ ਕ੍ਰਾਂਤੀਕਾਰੀ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਗੌਰਮਿੰਟ ਟੀਚਰਜ ਯੂਨੀਅਨ, ਪੰਜਾਬ ਸਟੂਡੈਟਸ ਯੂਨੀਅਨ (ਲਲਕਾਰ), ਪੰਜਾਬ ਰੈਡੀਕਲ ਸਟੂਡੈਟਸ ਯੂਨੀਅਨ, ਐਸਐਫਐਸ, ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਮਜ਼ਦੁਰ ਮੁਕਤੀ ਮੋਰਚਾ (ਲਿਬਰੇਸ਼ਨ), ਇਸਤਰੀ ਜਾਗ੍ਰਿਤੀ ਮੰਚ ਪੰਜਾਬ, ਆਲ ਇੰਡੀਆ ਕਿਸਾਨ ਸਭਾ, ਟੀਐੱਸਯੂ, ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਵਰਗ ਚੇਤਨਾ ਮੰਚ ਦੇ ਆਗੂ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਸ਼ਾਮਲ ਸਨ।

Advertisement
Advertisement
Advertisement
×