ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਿਲਮ ‘ਐਮਰਜੈਂਸੀ’ ਉੱਤੇ ਰੋਕ ਲਾਉਣ ਲਈ ਐੱਸਡੀਐੱਮ ਨੂੰ ਪੱਤਰ

09:06 AM Aug 25, 2024 IST
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 24 ਅਗਸਤ
ਇੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਥਾਨਕ ਇਕਾਈ ਵੱਲੋਂ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਦਰਸਾਉਣ ਵਾਲੀ ਫਿਲਮ ‘ਐਮਰਜੈਂਸੀ’ ਉੱਤੇ ਤੁਰੰਤ ਰੋਕ ਲਗਾਉਣ ਲਈ ਐੱਸਡੀਐੱਮ ਦਸੂਹਾ ਪਰਦੀਪ ਸਿੰਘ ਬੈਂਸ (ਪੀਸੀਐਸ) ਨੂੰ ਮੰਗ ਪੱਤਰ ਸੌਂਪਿਆ ਗਿਆ। ਸਰਕਲ ਪ੍ਰਧਾਨ ਮਹਿਤਾਬ ਸਿੰਘ ਹੁੰਦਲ ਦੀ ਅਗਵਾਈ ਹੇਠ ਸੌਂਪੇ ਪੱਤਰ ’ਚ ਆਗੂਆਂ ਨੇ ਦੋਸ਼ ਲਾਇਆ ਕਿ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਫਿਲਮ ਵਿੱਚ ਅਦਾਕਾਰਾ ਕੰਗਨਾ ਰਣੌਤ ਨੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨਿਆ ਗਿਆ ਹੈ ਪਰ ਇਸ ਫਿਲਮ ਵਿੱਚ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਸੋਚੀ ਸਮਝੀ ਸਾਜਿਸ਼ ਰਚਾਈ ਜਾ ਰਹੀ ਹੈ। ਉਨ੍ਹਾਂ ਇਸ ਫਿਲਮ ’ਤੇ ਰੋਕ ਲਗਾਉਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪਰਮਿੰਦਰ ਸਿੰਘ ਖਾਲਸਾ, ਸਰਕਲ ਪ੍ਰਧਾਨ ਮੁਕੇਰੀਆ, ਮੀਤ ਪ੍ਰਧਾਨ ਹਰਜੀਤ ਸਿੰਘ, ਰਮੇਸ਼ ਕੁਮਾਰ, ਦਵਿੰਦਰ ਸਿੰਘ, ਜਸਵੀਰ ਸਿੰਘ ਬਾਜਵਾ, ਭਗਵਾਨ ਸਿੰਘ ਤੇ ਬਿਕਰਮਜੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement