ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਤੇ ਖੇਤੀ ਮਾਹਿਰਾਂ ਵੱਲੋਂ ਮੋਦੀ ਖ਼ਿਲਾਫ਼ ਚੋਣ ਕਮਿਸ਼ਨ ਨੂੰ ਪੱਤਰ

08:25 AM Apr 26, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਪਰੈਲ
ਦੇਸ਼ ਦੇ ਪ੍ਰਮੁੱਖ ਨਾਗਰਿਕਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਾਰਵਾਈ ਕਰਨ ਅਤੇ ਉਸਦੇ ਚੋਣ ਪ੍ਰਚਾਰ ਤੇ ਚੋਣ ਲੜਨ ’ਤੇ ਪਾਬੰਦੀ ਲਗਾਉਣ।
ਅੱਜ ਇੱਥੇ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ, ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਾਈਟਸ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ, ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਦੇ ਪ੍ਰਧਾਨ ਡਾ. ਅਰੁਣ ਮਿੱਤਰਾ, ਪੰਜਾਬ ਮੈਡੀਕਲ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਜੀਐੱਸ ਗਰੇਵਾਲ ਅਤੇ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼, ਪੰਜਾਬ ਦੇ ਪ੍ਰਧਾਨ ਐਡਵੋਕੇਟ ਐੱਨਕੇ ਛਿੱਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਘੱਟ ਗਿਣਤੀਆਂ ਵਿਰੁੱਧ ਨਫ਼ਰਤ ਫੈਲਾਉਣ ਅਤੇ ਧਰਮ ਦੇ ਨਾਮ ’ਤੇ ਵੰਡੀਆਂ ਪਾਉਣ ਵਾਲੇ ਭਾਸ਼ਣਾਂ ਵਿਰੁੱਧ ਰੋਸ ਪ੍ਰਗਟ ਕੀਤਾ ਹੈ।

Advertisement

Advertisement
Advertisement