ਐੱਲਜੀ ਨੇ ਨਵੇਂ ਲੋਕ ਸਭਾ ਮੈਂਬਰਾਂ ਨੂੰ ਦਾਅਵਤ ਦਿੱਤੀ
10:22 AM Jun 07, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜੂਨ
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਸੱਤ ਭਾਜਪਾ ਲੋਕ ਸਭਾ ਮੈਂਬਰਾਂ ਦਾ ਸਨਮਾਨ ਕਰਨ ਲਈ ਅੱਜ ਇੱਥੇ ਰਾਜ ਨਿਵਾਸ ਵਿੱਚ ਉਨ੍ਹਾਂ ਨੂੰ ਦੁਪਹਿਰ ਦੇ ਖਾਣੇ ਲਈ ਸੱਦਿਆ। ਰਾਜ ਨਿਵਾਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਦੁਪਹਿਰ ਦੇ ਖਾਣੇ ਦਾ ਉਦੇਸ਼ ਸ਼ਹਿਰ ਦੀ ਪ੍ਰਤੀਨਿਧਤਾ ਕਰਨ ਵਾਲੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਵਧਾਈ ਦੇਣਾ ਸੀ। ਲਗਾਤਾਰ ਤੀਜੀ ਵਾਰ ਭਾਜਪਾ ਨੇ ਲੋਕ ਸਭਾ ਚੋਣਾਂ ਵਿੱਚ ਦਿੱਲੀ ਵਿੱਚ ਕਲੀਨ ਸਵੀਪ ਦਰਜ ਕੀਤਾ। ‘ਆਪ’-ਕਾਂਗਰਸ ਗੱਠਜੋੜ ਦੇ ਉਮੀਦਵਾਰਾਂ ਨੂੰ ਹਰਾ ਕੇ ਸਾਰੀਆਂ ਸੱਤ ਸੀਟਾਂ ਭਾਜਪਾ ਨੇ ਜਿੱਤੀਆਂ ਹਨ। ਭਾਜਪਾ ਨੇ ਇਸ ਵਾਰ ਨਵੇਂ ਚਿਹਰੇ ਮੈਦਾਨ ਵਿਚ ਉਤਾਰੇ ਸਨ ਤੇ ਪਾਰਟੀ ਦਾ ਇਹ ਦਾਅ ਸਫਲ ਰਿਹਾ। ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੇ ਦਿੱਲੀ ਸਰਕਾਰ ਨਾਲ ਸਬੰਧ ਸੁਖਾਵੇਂ ਨਹੀਂ ਹਨ।
Advertisement
Advertisement