30 ਤੇ 31 ਮਾਰਚ ਨੂੰ ਖੁੱਲ੍ਹੇ ਰਹਿਣਗੇ ਐੱਲਆਈਸੀ ਦੇ ਦਫ਼ਤਰ
01:37 PM Mar 29, 2024 IST
ਨਵੀਂ ਦਿੱਲੀ, 29 ਮਾਰਚ
ਜੀਵਨ ਬੀਮਾ ਨਿਗਮ (ਐੱਲਆਈਸੀ) ਚਾਲੂ ਵਿੱਤੀ ਸਾਲ 2023-24 ਦੇ ਅੰਤ ਤੋਂ ਪਹਿਲਾਂ ਟੈਕਸ ਬਚਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਟੈਕਸਦਾਤਿਆਂ ਦੀ ਸਹੂਲਤ ਲਈ 30 ਅਤੇ 31 ਮਾਰਚ ਨੂੰ ਆਪਣੇ ਦਫਤਰ ਖੁੱਲ੍ਹੇ ਰੱਖੇਗਾ। ਐੱਲਆਈਸੀ ਦਾ ਇਹ ਕਦਮ ਬੈਂਕਾਂ ਦੇ ਉਸ ਐਲਾਨ ਤੋਂ ਬਾਅਦ ਆਇਆ ਹੈ, ਜਿਸ 'ਚ ਦੱਸਿਆ ਗਿਆ ਸੀ ਕਿ ਸ਼ਨਿਚਰਵਾਰ ਅਤੇ ਐਤਵਾਰ ਨੂੰ ਉਨ੍ਹਾਂ ਦੀਆਂ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਬੈਂਕਾਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ 30 ਅਤੇ 31 ਮਾਰਚ 2024 ਨੂੰ ਆਮ ਕੰਮਕਾਜੀ ਘੰਟਿਆਂ ਤੱਕ ਸਰਕਾਰੀ ਲੈਣ-ਦੇਣ ਲਈ ਆਪਣੀਆਂ ਸ਼ਾਖਾਵਾਂ ਖੁੱਲ੍ਹੀਆਂ ਰੱਖਣ।
Advertisement
Advertisement