ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਮਾਰਸ਼ਲਾਂ ਨੂੰ ਬਹਾਲ ਕਰਨ ਉਪ ਰਾਜਪਾਲ: ਦਿਲੀਪ ਪਾਂਡੇ

08:56 AM Oct 04, 2024 IST
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਅਕਤੂਬਰ
ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਦਿੱਲੀ ਦੇ ਉਪ ਰਾਜਪਾਲ ਨੂੰ ਦਿੱਲੀ ਸਿਵਲ ਡਿਫੈਂਸ ਵਾਲੰਟੀਅਰਾਂ ਦੀਆਂ 10 ਹਜ਼ਾਰ ਨੌਕਰੀਆਂ ਦੀ ਬਹਾਲੀ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਸੀਨੀਅਰ ਆਗੂ ਦਲੀਪ ਪਾਂਡੇ ਨੇ ਕਿਹਾ ਕਿ ਭਾਜਪਾ ਨੂੰ ਬੱਸ ਮਾਰਸ਼ਲਾਂ ਦੇ ਮੁੱਦੇ ’ਤੇ ਆਪਣੇ ਵਾਅਦੇ ਤੋਂ ਯੂ-ਟਰਨ ਨਹੀਂ ਲੈਣਾ ਚਾਹੀਦਾ ਅਤੇ ਉਨ੍ਹਾਂ ਐਲਜੀ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਨੂੰ ਨੌਕਰੀਆਂ ਬਹਾਲ ਕਰ ਕੇ ਦੀਵਾਲੀ ਦਾ ਤੋਹਫ਼ਾ ਦੇਣ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਦਲੀਪ ਪਾਂਡੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪਾਂਡੇ ਨੇ ਕਿਹਾ, ‘ਅਸੀਂ ਬੁੱਧਵਾਰ ਨੂੰ ਐੱਲਜੀ ਨੂੰ ਮਿਲਣਾ ਸੀ, ਪਰ ਐੱਲਜੀ ਦਫਤਰ ਤੋਂ ਮਿਲਣ ਦਾ ਸਮਾਂ ਨਹੀਂ ਮਿਲਿਆ। ਦਿਲੀਪ ਪਾਂਡੇ ਨੇ ਦੱਸਿਆ ਕਿ ਸੌਰਭ ਭਾਰਦਵਾਜ ਨੇ ਪਿਛਲੀ ਵਿਧਾਨ ਸਭਾ ਵਿੱਚ ਬੱਸ ਮਾਰਸ਼ਲਾਂ ਨੂੰ ਬਹਾਲ ਕਰਨ ਦੀ ਮੰਗ ਦਾ ਪ੍ਰਸਤਾਵ ਰੱਖਿਆ ਸੀ ਅਤੇ ਭਾਜਪਾ ਨੇ ਇਸ ਦੀ ਸਹਿਮਤੀ ਦਿੱਤੀ ਸੀ। ਵੀਰਵਾਰ ਨੂੰ ਸਵੇਰੇ 10:26 ’ਤੇ ਮੰਤਰੀ ਸੌਰਭ ਭਾਰਦਵਾਜ ਨੇ ਐਲਜੀ ਦਫਤਰ ਨਾਲ ਪੱਤਰ ਵਿਹਾਰ ਕੀਤਾ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਬੱਸ ਮਾਰਸ਼ਲ ਪ੍ਰੇਸ਼ਾਨ ਹਨ ਅਤੇ ਦੂਜੇ ਪਾਸੇ ਭਾਜਪਾ ਵਾਲੇ ਉਨ੍ਹਾਂ ਨੂੰ ਗੁਮਰਾਹ ਕਰਦੇ ਹਨ, ਹਰ ਵਾਰ ਕੋਈ ਨਾ ਕੋਈ ਖਾਮੀ ਲੱਭ ਕੇ ਵਾਪਸ ਭੇਜ ਦਿੰਦੇ ਹਨ। ਇਸ ਦੌਰਾਨ ਸੰਜੀਵ ਝਾਅ ਨੇ ਕਿਹਾ ਕਿ ਭਾਜਪਾ ਦੀ ਝੂਠ ਦੀ ਰਾਜਨੀਤੀ ਦਾ ਇੱਕ ਵਾਰ ਫਿਰ ਪਰਦਾਫਾਸ਼ ਹੋ ਗਿਆ ਹੈ। ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਬੱਸ ਮਾਰਸ਼ਲ ਅੱਜ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਬੈਠੇ ਹਨ।

Advertisement

Advertisement