ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋਸਤ ਦੀ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਅਤੇ ਜੁਰਮਾਨਾ

09:52 AM Aug 29, 2024 IST

ਪੱਤਰ ਪ੍ਰੇਰਕ
ਟੋਹਾਣਾ, 28 ਅਗਸਤ
ਨਿੱਜੀ ਰੰਜਿਸ਼ ਤਹਿਤ ਦੋਸਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਅਮਿਤ ਸਹਿਰਾਵਤ ਦੀ ਅਦਾਲਤ ਨੇ ਸੁਨੀਲ ਉਰਫ਼ ਸੀਲੂ ਪਿੰਡ ਸੁਲਖਣੀ ਥਾਣਾ ਬਰਵਾਲਾ ਨੂੰ ਉਮਰ ਕੈਦ ਤੇ 55 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲੀਸ ਚਲਾਨ ਮੁਤਾਬਿਕ ਫਰਵਰੀ-2019 ਵਿੱਚ ਸੀਲੂ ਨੇ ਪਿੰਡ ਦੇ ਨੌਜਵਾਨ ਸੋਨੂ ਨੂੰ ਨਿੱਜੀ ਰੰਜਿਸ਼ ਕਾਰਨ ਉਸ ਦੀ ਪਿੱਠ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੋਨੂ ਦੇ ਚਚੇਰੇ ਭਰਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਤੋਂ ਹੱਤਿਆ ਲਈ ਵਰਤਿਆ ਗਿਆ ਨਾਜਾਇਜ਼ ਪਿਸਤੌਲ ਤੇ ਗੋਲੀਆਂ ਬਰਾਮਦ ਕਰਕੇ ਚਲਾਨ ਕੋਰਟ ਵਿੱਚ ਪੇਸ਼ ਕੀਤਾ।
ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਹੱਤਿਆ ਦੇ ਦੋਸ਼ ਹੇਠ ਸੀਲੂ ਨੂੰ ਉਮਰ ਕੈਦੀ ਦੀ ਸਜ਼ਾ ਅਤੇ 55 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ।

Advertisement

Advertisement