ਜਲਾਲਾਬਾਦ ’ਚ ਕਤਲ ਦੇ ਦੋਸ਼ੀ ਨੂੰ ਉਮਰ ਕੈਦ
10:05 AM Nov 19, 2023 IST
Advertisement
ਨਿੱਜੀ ਪੱਤਰ ਪ੍ਰੇਰਕ
ਜਲਾਲਾਬਾਦ, 18 ਨਵੰਬਰ
ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਕਤਲ ਦੇ ਇਕ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਥਾਣਾ ਸਦਰ ਵੈਰੋਕੇ ਵਿਚ ਪਿਛਲੇ ਸਾਲ 2 ਅਪਰੈਲ ਨੂੰ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਮੁਤਾਬਕ ਮੁਲਜ਼ਮ ਕੁਲਵਿੰਦਰ ਸਿੰਘ ਉਰਫ ਗਿੰਦਰ ਵਾਸੀ ਪਿੰਡ ਖੁੜੰਜ ਨੇ ਪਿੰਡ ਦੇ ਜਸਪਾਲ ਸਿੰਘ ਦੇ ਸਿਰ ਵਿਚ ਕਹੀ ਨਾਲ ਕਈ ਵਾਰ ਕੀਤੇ ਸਨ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਅੱਜ ਸਬੂਤਾਂ ਦੇ ਆਧਾਰ ’ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਇਕ ਸਾਲ ਹੋਰ ਜੇਲ੍ਹ ’ਚ ਰਹਿਣਾ ਪਵੇਗਾ।
Advertisement
Advertisement
Advertisement