ਘੁੰਮਣ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ,18 ਨਵੰਬਰ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੂੰ ਸਿੱਖਿਆ ਤੇ ਸਮਾਜਿਕ ਕਾਰਜਾਂ ਵਿਚ ਵੱਡਮੁਲਾ ਯੋਗਦਾਨ ਦੇਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਤੇ ਐਸੋਸ਼ੀਏਸ਼ਨ ਆਫ ਪੰਜਾਬ ਰਜਿਸਟਰਡ ਵੱਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਐਵਾਰਡ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੁਹਾਲੀ ਵਿੱਚ ਯੂਨੀਵਰਸਿਟੀ ਵਿੱਚ ਹੋਏ ਸਮਾਗਮ ਦੌਰਾਨ ਪ੍ਰਦਾਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਘੁੰਮਣ ਪਿਛਲੇ 42 ਸਾਲਾਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਵੱਲੋਂ ਪੜ੍ਹੇ ਬੱਚੇ ਅੱਜ ਉੱਚੇ ਆਹੁਦਿਆਂ ਤੇ ਬਿਰਾਜਮਾਨ ਹਨ। ਉਹ ਸਿੱਖਿਆ ਖੇਤਰ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ। ਡਾ. ਘੁੰਮਣ ਵੱਲੋਂ ਸੰਚਾਲਿਤ ਸਿੱਖਿਆ ਸੰਸਥਾਨ ਸਮਾਜ ਵਿੱਚ ਅਨੋਖਾ ਰੁਤਬਾ ਰੱਖਦੀਆਂ ਹਨ। ਡਾ. ਘੁੰਮਣ ਨੇ ਇਸ ਉਪਲਬਧੀ ਦਾ ਸਿਹਰਾ ਆਪਣੇ ਪਰਿਵਾਰ, ਅਧਿਆਪਕਾਂ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਹਰੇਕ ਵਿਅਕਤੀ ਨੂੰ ਦਿੱਤਾ ਹੈ। ਸਕੂਲ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਦੀ ਇਸ ਉਪਲਬਧੀ ’ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਐਸੋੋਸੀਏਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਪ੍ਰੋ. ਡਾ. ਦੇਵਿੰਦਰ ਸਿੰਘ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਦੇ ਪ੍ਰੋ. ਵਾਈਸ ਚਾਂਸਲਰ ਆਦਿ ਤੋਂ ਇਲਾਵਾ ਸਟਾਫ ਤੇ ਮੈਂਬਰ ਮੌਜੂਦ ਸਨ।