ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਸੰਗਤ ਦੀ ਸਹੂਲਤ ਲਈ ਲਿਫਟ ਸੇਵਾ ਸ਼ੁਰੂ

10:30 AM Jun 17, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਲਿਫਟ ਸੇਵਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੋਂ ਇਲਾਵਾ ਕਮੇਟੀ ਦੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ, ਮੈਂਬਰ ਅਮਰਜੀਤ ਸਿੰਘ ਪਿੰਕੀ, ਖਾਲਸਾ ਹੈਲਪ ਸੰਸਥਾ ਦੇ ਗੁਰਮੀਤ ਸਿੰਘ ਰੋਮੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਹੋਰ ਸ਼ਰਧਾਲੂਆਂ ਜਿਹੜੇ ਠੀਕ ਢੰਗ ਨਾਲ ਦਰਸ਼ਨ ਨਹੀਂ ਕਰ ਪਾਉਂਦੇ ਸਨ, ਲਈ ਇਹ ਲਿਫਟ ਸੇਵਾ ਸ਼ੁਰੂ ਕੀਤੀ ਗਈ ਹੈ ਜੋ ਉਪਰ ਹਾਲ ਵਿਚ ਪ੍ਰਵੇਸ਼ ਦੁਆਰ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਧਾਲੂਆਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਹੀ ਕਮੇਟੀ ਨੇ ਫੈਸਲਾ ਲਿਆ ਸੀ ਕਿ ਲਿਫਟ ਲਗਾਈ ਜਾਵੇ ਤੇ ਅੱਜ ਲਿਫਟ ਦਾ ਉਦਘਾਟਨ ਹੋਇਆ ਹੈ। ਉਨ੍ਹਾਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੰਥ ਰਤਨ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ, ਖਾਲਸਾ ਹੈਲਪ ਦੇ ਗੁਰਮੀਤ ਸਿੰਘ ਰੋਮੀ ਤੇ ਇਸ ਵਿਚ ਸਹਿਯੋਗ ਦੇਣ ਵਾਲੀ ਹੋਰ ਸ਼ਖਸੀਅਤਾਂ ਦਾ ਧੰਨਵਾਦ ਕੀਤਾ।

Advertisement

Advertisement
Advertisement